ਕਰੰਟ ਲੱਗਣ ਕਾਰਨ ਦੋ ਬੱਚਿਆਂ ਦੇ ਪਿਤਾ ਦੀ ਮੌਤ
ਸੱਚ ਕਹੂੰ ਨਿਊਜ਼, ਜ਼ੀਰਾ । ਜ਼ੀਰਾ ਦੇ ਪਿੰਡ ਕਟੋਰਾ ਵਿਖੇ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਵਿਅਕਤੀ ਦੀ ਖੇਤ ’ਚ ਪਾਣੀ ਵਾਲੀ ਮੋਟਰ ਚਲਾਉਣ ਸਮੇਂ ਸਟਾਰਟਰ ਸਾਰਟ ਹੋਣ ਕਾਰਨ ਕਰੰਟ ਲੱਗਣ ਕਰਕੇ ਮੌਤ ਹੋ ਗਈ ਮਿ੍ਰਤਕ ਆਪਣੇ ਪਿੱਛੇ ਪਤਨੀ ਅਤੇ ਮਾਂ ਤੋਂ ਇਲਾਵਾ ਦੋ ਬੱਚੇ ਛੱਡ ਗਿਆ । ਇਸ ਸੰਬੰਧੀ ਪਿੰਡ ਦੇ ਸਰਪੰਚ ਜਗੀਰ ਸਿੰਘ ਕਟੋਰਾ ਨੇ ਦੱਸਿਆ ਕਿ ਮਿ੍ਰਤਕ ਜਗੀਰ ਸਿੰਘ ਪੁੱਤਰ ਮਹਿੰਦਰ ਸਿੰਘ ਜੋ ਕਿ ਠੇਕੇ ’ਤੇ ਜ਼ਮੀਨ ਲੈ ਕੇ ਵਾਹੀ ਦਾ ਕੰਮ ਕਰਦਾ ਸੀ, ਅੱਜ ਜਦੋਂ ਖੇਤਾਂ ਵਿੱਚ ਲੱਗੀ ਮੋਟਰ ਚਲਾਉਣ ਗਿਆ ਤਾਂ ਮੋਟਰ ਦਾ ਸਟਾਰਟਰ ਸਾਰਟ ਹੋਣ ਕਰਕੇ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ ।
ਉਨ੍ਹਾਂ ਦੱਸਿਆ ਕਿ ਮਿ੍ਰਤਕ ਵਿਅਕਤੀ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਮਿ੍ਰਤਕ ਘਰ ਵਿੱਚ ਕਮਾਉਣ ਵਾਲਾ ਇਕੱਲਾ ਵਿਅਕਤੀ ਸੀ । ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਪਾਸੋਂ ਇਸ ਗਰੀਬ ਪਰਿਵਾਰ ਦੀ ਮਾਲੀ ਮੱਦਦ ਕਰਨ ਦੀ ਮੰਗ ਕੀਤੀ ਗਈ ਹੈ । ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਟੋਰਾ ਵਿਖੇ ਇੱਕ ਵਿਅਕਤੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ ਜਿਸ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ 174 ਦੀ ਕਾਰਵਾਈ ਅੰਜਾਮ ’ਚ ਲਿਆਂਦੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।