ਮਾਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ-ਨਾਲ ਹੋਰ ਵਿਕਾਸ ਪ੍ਰੋਜੈਕਟ ਦਿੱਤੇ
ਮਾਲੇਰਕੋਟਲਾ, (ਗੁਰਤੇਜ ਜੋਸ਼ੀ)। ਸੋਮਵਾਰ ਦਾ ਦਿਨ ਇਲਾਕਾ ਨਿਵਾਸੀਆਂ ਖਾਸ ਕਰਕੇ ਰਿਆਸਤੀ ਤੇ ਨਵਾਬੀ ਸਹਿਰ ਲਈ ਉਸ ਵੇਲੇ ਇਤਿਹਾਸਕ ਹੋ ਨਿਬੜਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲਰੇਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਸੁਪਨਿਆਂ ਨੂੰ ਹਕੀਕਤ ’ਚ ਬਦਲਦਿਆਂ ਮੈਡੀਕਲ ਕਾਲਜ ਤੇ ਲੜਕੀਆਂ ਦੇ ਕਾਲਜ ਸਮੇਤ ਹੋਰਨਾਂ ਪ੍ਰੋਜੈਕਟਾਂ ਦੇ ਵਿਰਚੂਅਲ ਤਰੀਕੇ ਨਾਲ ਨੀਂਹ ਪਥਰ ਵੀ ਰੱਖ ਦਿੱਤੇ।
ਮਾਲੇਰਕੋਟਲਾ ਨਿਵਾਸੀਆ ਦੀ ਪੁਰਾਣੀ ਮੰਗ ’ਤੇ ਸਾਡੀ ਪੁਰਾਣੀ ਰਿਆਸਤੀ ਸਬੰਧ ਹੋਣ ਕਾਰਨ ਅਸੀਂ ਇਹ ਫੈਸਲਾ ਲਿਆ ਹੈ ਜਿਸ ਕਾਰਨ ਹੁਣ ਮਾਲੇਰਕੋਟਲਾ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਗਿਆ ਹੈ। ਜ਼ਿਲ੍ਹਾ ਬਣਨ ਨਾਲ ਹੁਣ ਲੋਕਾਂ ਦੇ ਕੰੰੰਮ ਇੱਥੇ ਹੀ ਹੋ ਜਾਇਆ ਕਰਨਗੇ, ਜਿਸ ਨਾਲ ਸਮੇਂ ਦੀ ਬਚਤ ਵੀ ਹੋਵੇਗੀ। ਮੁੱਖ ਮੰਤਰੀ ਨੇ ਸ਼ਹਿਰ ’ਚ ਨਸ਼ਾ ਅਤੇ ਗੁੰਡਾਗਰਦੀ ’ਤੇ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਪੱਜਾਬ ਦੇ ਦੂਸਰੇ ਸ਼ਹਿਰਾਂ ’ਚੋਂ ਨਸ਼ ਖਤਮ ਕੀਤਾ ਗਿਆ ਹੈ, ਹੁਣ ਉਸੇ ਤਰ੍ਹਾਂ ਮਾਲੇਰਕੋਟਲਾ ’ਚੋਂ ਵੀ ਨਸ਼ਾ ਤੇ ਗੁੰੰਡਾਗਰਦੀ ਜਲਦੀ ਖਤਮ ਕਰ ਦਿੱਤੀ ਜਾਵੇਗੀ।
ਇਸ ਬਾਰੇ ਜ਼ਿਲ੍ਹੇ ਦੇ ਪਹਿਲੇ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਨੂੰ ਸਖਤ ਹਦਾਇਤਾ ਕੀਤੀਆਂ ਗਈਆਂ ਹਨ। ਵਰਚੂਅਲ ਪ੍ਰੋਗਰਾਮ ਦੌਰਾਨ ਸਮੂਹ ਮਾਲੇਰਕੋਟਲਾ ਨਿਵਾਸੀਆਂ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫ਼ਾ ਕਰਕੇ ਨਿਭਾਇਆ ਹੈ ਜਿਸਦਾ ਮਾਲੇਰਕੋਟਲਾ ਜ਼ਿਲ੍ਹਾ ਪ੍ਰਤਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਜ਼ਿਲ੍ਹਾ ਬਣਨ ਨਾਲ ਹੁਣ ਇਲਾਕੇ ਵਿਚ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਜਿਸਦੀ ਸ਼ੁਰੂਆਤ ਅੱਜ ਕਈਂ ਪ੍ਰੋਜੈਕਟਾਂ ਦੇ ਨੀਂਹ ਪਧਰ ਅਤੇ ਇਕ ਮਹਿਲਾ ਥਾਣੇ ਦੇ ਉਦਘਾਟਨ ਨਾਲ ਹੋ ਗਈ ਹੈ। ਇਨ੍ਹਾਂ ਪ੍ਰੋਜੈਕਟਾਂ ਦੇ ਅਮਲੀ ਤੌਰ ’ਤੇ ਨੀਂਹ ਪੱਥਰ ਤੇ ਉਦਘਾਟਨ ਵਰਚੂਅਲ ਪ੍ਰੋਗਰਾਮ ਤੋਂ ਬਾਅਦ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿਲ ਅਤੇ ਐਸ.ਐਸ.ਪੀ. ਕੰਵਰਦੀਪ ਕੌਰ ਨਾਲ ਜਾ ਕੇ ਕੀਤੇ।
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਦਸਿਆ ਕਿ ਅਜ ਜ਼ਿਲ੍ਹੇ ਦੇ ਨਾਲ-ਨਾਲ ਮਾਲੇਰਕੋਟਲਾ ਨਿਵਾਸੀਆਂ ਨੂੰ 500 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਣ ਵਾਲਾ ਨਵਾਬ ਸ਼ੇਰ ਮੁਹੰਮਦ ਖਾਂ ਸਰਕਾਰੀ ਮੈਡੀਕਲ ਕਾਲਜ, 12 ਕਰੋੜ ਰੁਪਏ ਦੀ ਲਾਗਤ ਨਾਲ ਹੋਂਦ ’ਚ ਆਉਣ ਵਾਲਾ ਸਰਕਾਰੀ ਮਹਿਲਾ ਕਾਲਜ, 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਣ ਵਾਲਾ ਨਵਾਂ ਬਸ ਅਡਾ ਅਤੇ ਸਿਰਫ਼ ਮਹਿਲਾ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਚਲਾਇਆ ਜਾਣ ਵਾਲਾ ਮਹਿਲਾ ਪੁਲਿਸ ਥਾਣਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅੱਜ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਲੋਂ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ ਤਹਿਤ 6 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਦੀ ਸ਼ੁਰੂਆਤ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਸਬ-ਡਵੀਜ਼ਨਲ ਕੰਪਲੈਕਸ ਦੀ ਉਸਾਰੀ ਲਈ 20 ਕਰੋੜ ਰੁਪਏ ਰਾਖਵੇਂ ਰਖੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।