ਪੰਜਾਬ ਸਰਕਾਰ ਤੋਂ ਮੰਗੀ ਸੀ ਮੱਦਦ
ਲੁਧਿਆਣਾ। ਦੇਸ਼ ’ਚ ਕੋੋਰੋਨਾ ਦਾ ਕਹਿਰ ਜਾਰੀ ਹੈ ਇਸ ਮਹਾਂਮਾਰੀ ਨੇ ਕਈ ਅਣਮੁੱਲਿਆਂ ਜਾਨਾਂ ਲੈ ਲਈਆਂ ਹਨ ਜਿਸ ਦੇ ਚੱਲਦਿਆਂ ਅੱਜ ਜ਼ਿਲਾ ਲੁਧਿਆਣਾ ਦੇ ਡੀਐਸਪੀ ਹਰਜਿੰਦਰ ਸਿੰਘ ਕੋਰੋਨਾ ਨਾਲ ਜੰਗ ਹਾਰ ਗਏ । ਜਿਨ੍ਹਾਂ ਦਾ ਇਲਾਜ ਲੁਧਿਆਣਾ ਦੇ ਐਪੀਐਸ ਹਸਪਤਾਲ ’ਚ ਚੱਲ ਰਿਹਾ ਸੀ ਤੇ ਅੱਜ ਉਨ੍ਹਾਂ ਨੇ ਆਖਰੀ ਸਾਹ ਵੀ ਇਸੇ ਹਸਪਤਾਲ ’ਚ ਲਿਆ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਡੀਐਸਪੀ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੀ ਜਾਨ ਬਚਾਈ ਜਾਵੇ ਡੀਐਸਪੀ ਹਰਜਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਹਸਪਤਾਲ ’ਚ ਭਰਤੀ ਹੋਏ ਸਨ ਤੇ ਇਸ ਤੋਂ ਬਾਅਦ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਉਨ੍ਹਾਂ ਦੇ ਫੇਫੜੇ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਹੇ ਸਨ ਉਨ੍ਹਾਂ ਪੰਜਾਬ ਸਰਕਾਰ ਤੋਂ ਮੱਦਦ ਵੀ ਮੰਗੀ ਸੀ ਜਿਸ ’ਤੇ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਮੱਦਦ ਦਾ ਭਰੋਸਾ ਦਿੱਤਾ ਸੀ ਪਰ ਸਮੇਂ ਸਿਰ ਮੁਕੰਮਲ ਇਲਾਜ ਨਾ ਹੋਣ ਕਾਰਨ ਡੀਐਸਪੀ ਹਰਜਿੰਦਰ ਸਿੰਘ ਦੀ ਮੌਤ ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।