ਮਹਿੰਗਾਈ ਦੀ ਰੋਕਥਾਮ ਲਈ ਕੇਂਦਰ ਸਰਕਾਰ ਉਦਾਸੀਨ : ਮਾਇਆਵਤੀ

Mayawati

ਕਿਹਾ , ਕੇਂਦਰ ਸਰਕਾਰ ਮਹਿੰਗਾਈ ਦੀ ਰੋਕਥਾਮ ਲਈ ਕੋਈ ਯਤਨ ਨਹੀਂ ਕਰ ਰਹੀ

ਲਖਨਊ । ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਮਹਿੰਗਾਈ ਦੀ ਰੋਕਥਾਮ ਲਈ ਕੋਈ ਯਤਨ ਨਹੀਂ ਕਰ ਰਹੀ ਹੈ। ਮਾਇਆਵਤੀ ਨੇ ਟਵੀਟ ਕੀਤਾ, ਇੱਕ ਪਾਸੇ ਕੋਰੋਨਾ ਕਹਿਰ ਨਾਲ ਹਰ ਪ੍ਰਕਾਰ ਦੀ ਜ਼ਬਰਦਸਤ ਮਾਰ ਤੇ ਦੂਜੇ ਪਾਸੇ ਪੈਟਰੋਲ ਤੇ ਡੀਜ਼ਲ ਆਦਿ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਕਾਰਨ ਜ਼ਰੂਰੀ ਵਸਤੂਆਂ ਦੀ ਮਹਿੰਗਾਈ ਵੀ ਆਸਮਾਨ ਛੋਹ ਰਹੀ ਹੈ, ਜਿਸ ਨੇ ਲੋਕਾਂ ਦਾ ਜੀਵਨ ਦੁਖੀ ਤੇ ਤਰਸਯੋਗ ਬਣਾ ਦਿੱਤਾ ਹੈ, ਫਿਰ ਵੀ ਕੇਂਦਰ ਤੇ ਸੂਬਾ ਸਰਕਾਰਾਂ ਇਸ ਵੱਲ ਧਿਆਨ ਨਹੀਂ ਦੇ ਰਹੀਆਂ ਹਨ। ਜੋ ਬੇਹੱਦ ਦੁਖਦਾਈ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਭਗ 100 ਰੁਪਏ ਪਹੁੰਚ ਜਾਣ ਨਾਲ ਲੋਕਾਂ ’ਚ ਨਾਰਾਜ਼ਗੀ ਵੇਖੀ ਗਈ ਹੈ ਕੋਰੋਨਾ ਇਲਾਜ ਸਬੰਧੀ ਉਪਕਰਨਾਂ ਆਦਿ ’ਤੇ ਜੀਐਸਟੀ ਟੈਕਸ ਨੂੰ ਘੱਟ ਕਰਕੇ ਸਾਫ਼ ਬਣਨ ਦੀ ਤਰ੍ਹਾਂ ਹੀ ਸਰਕਾਰ ਮਹਿੰਗਾਈ ਘੱਟ ਕਰਨ ’ਤੇ ਵੀ ਧਿਆਨ ਦੇਵੇ। ਜ਼ਿਕਰਯੋਗ ਹੈ ਕਿ ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਸਬੰਧੀ ਕੇਂਦਰ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ ਇਸ ਤੋਂ ਪਹਿਲਾਂ ਸ਼ਨਿੱਚਰਵਾਰ ਨੂੰ ਕਾਂਗਰਸ ਨੇ ਧਰਨਾ ਪ੍ਰਦਰਸ਼ਨ ਕੀਤਾ ਸੀ।