ਖੂਨਦਾਨ ਲਈ ਹਰ ਸਮੇਂ ਤਿਆਰ ਰਹਿੰਦੇ ਨੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ
ਮਾਨਸਾ, ਜਗਵਿੰਦਰ ਸਿੱਧੂ । ਲੱਖਾਂ ਯੂਨਿਟ ਖੂਨਦਾਨ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਇਨਸਾਨੀਅਤ ਦਾ ਝੰਡਾ ਬੁਲੰਦ ਕਰ ਰਹੇ ਹਨ। ਖੂਨਦਾਨ ਦੇ ਖੇਤਰ ਵਿੱਚ ਵਿਸ਼ਵ ਪੱਧਰ ’ਤੇ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਇਨ੍ਹਾ ਡੇਰਾ ਸੱਚਾ ਸੌਦਾ ਦੇ ਸੇਵਾਦਾਰਾਂ ਨੂੰ ਪੂਜਨੀਕ ਗੁਰੂ ਜੀ ਨੇ ‘ਟ੍ਰਿਊ ਬਲੱਡ ਪੰਪ’ ਦਾ ਨਾਮ ਦਿੱਤਾ ਹੈ । ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਲੋਕ ਘਰਾਂ ’ਚੋਂ ਬਾਹਰ ਨਿਕਲਣ ਤੋਂ ਵੀ ਕਤਰਾਉਂਦੇ ਸਨ ਅਜਿਹੇ ਸਮੇਂ ਵਿੱਚ ਸੇਵਾਦਾਰਾਂ ਨੇ ਬਲੱਡ ਬੈਂਕਾਂ ਵਿੱਚ ਜਾ ਕੇ ਵੱਡੀ ਗਿਣਤੀ ਵਿੱਚ ਖੂਨਦਾਨ ਕੀਤਾ ।
ਬੀਤੇ ਦਿਨੀਂ ਵਿਸ਼ਵ ਖੂਨਦਾਨ ਦਿਵਸ ਮੌਕੇ ਦੁਨੀਆਂ ਵਿੱਚ ਵੱਖ-ਵੱਖ ਥਾਂਵਾਂ ’ਤੇ ਇੰਨ੍ਹਾਂ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸੇਵਾਦਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਹ ਖੂਨਦਾਨ ਕਰਨ ਤੋਂ ਬਾਅਦ ਤਿੰਨ ਮਹੀਨੇ ਪੂਰੇ ਹੋਣ ਦੀ ਉਡੀਕ ਕਰਦੇ ਰਹਿੰਦੇ ਹਨ ਕਿ ਕਦੋਂ ਤਿੰਨ ਮਹੀਨੇ ਪੂਰੇ ਹੋਣ ਤੇ ਉਹ ਫਿਰ ਖ਼ੂਨਦਾਨ ਕਰਨ। ਡੇਰਾ ਸੱਚਾ ਸੌਦਾ ਦੇ ਇਹ ਸੇਵਾਦਾਰ ਦਿਨ ਰਾਤ ਸਰਦੀ ਗਰਮੀ ਧੁੱਪ, ਮੀਂਹ, ਹਨੇ੍ਹਰੀ ਕਿਸੇ ਵੀ ਮੁਸ਼ਕਲ ਹਾਲਾਤ ਦੀ ਪਰਵਾਹ ਕੀਤੇ ਬਿਨਾਂ ਜਿੱਥੇ ਵੀ ਲੋੜ ਪੈਂਦੀ ਹੈ ਬਿਨਾਂ ਦੇਰੀ ਕੀਤੇ ਪਹੁੰਚ ਕੇ ਕੀਮਤੀ ਜਾਨਾਂ ਬਚਾਉਣ ਲਈ ਪਹੁੰਚਦੇ ਹਨ ਅਤੇ ਆਪਣਾ ਬਣਦਾ ਯੋਗਦਾਨ ਦਿੰਦੇ ਹਨ। ਇਹ ਸੇਵਾਦਾਰ ਲੋਕਾਂ ਨੂੰ ਸੁਨੇਹਾ ਦੇ ਰਹੇ ਹਨ ਕਿ ਸਭ ਨੂੰ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕੋਈ ਵੀ ਕੀਮਤੀ ਜ਼ਿੰਦਗੀ ਖੂਨ ਦੀ ਘਾਟ ਤੋਂ ਬਿਨਾਂ ਨਾ ਜਾਵੇ ਇਹਨਾਂ ’ਚ ਕਈ ਸੇਵਾਦਾਰ ਅਜਿਹੇ ਹਨ ਜੋ ਪੰਜਾਹ ਤੋਂ ਜ਼ਿਆਦਾ ਵਾਰ ਖੂਨਦਾਨ ਕਰ ਚੁੱਕੇ ਹਨ
ਇੱਕ ਫੋਨ ਆਉਣ ’ਤੇ ਪਹੁੰਚ ਜਾਂਦੇ ਨੇ ਖੂਨਦਾਨ ਲਈ
ਮੈਂਬਰ ਸਾਧ-ਸੰਗਤ ਰਾਜਨੀਤਕ ਵਿੰਗ 45 ਮੈਂਬਰ ਪਰਮਜੀਤ ਇੰਸਾਂ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਅੱਧੀ ਰਾਤ ਨੂੰ ਵੀ ਇੱਕ ਫੋਨ ਆਉਣ ’ਤੇ ਐਮਰਜੈਂਸੀ ਦੌਰਾਨ ਖੂਨਦਾਨ ਦੇਣ ਲਈ ਪੁੱਜ ਜਾਂਦੇ ਹਨ ਉਹਨਾਂ ਕਿਹਾ ਕਿ ਧੰਨ ਹਨ ਅਜਿਹੇ ਸੇਵਾਦਾਰ ਜੋ ਆਪਣੇ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚਲਦੇ ਹੋਏ ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ।
ਖੂਨਦਾਨ ਦੀ ਪੂਜਨੀਕ ਗੁਰੂ ਜੀ ਤੋਂ ਮਿਲੀ ਪ੍ਰੇਰਨਾ
ਬਲਾਕ ਖਿਆਲਾ ਦੇ ਬੱਲੀ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਤੱਕ 64 ਵਾਰ ਖੂਨਦਾਨ ਕੀਤਾ ਜਾ ਚੁੱਕਾ ਹੈ ਉਨ੍ਹਾਂ ਨੂੰ ਖੂਨਦਾਨ ਦੀ ਪ੍ਰੇਰਨਾ ਪੂਜਨੀਕ ਗੁਰੂ ਜੀ ਤੋਂ ਹੀ ਮਿਲੀ ਹੈ ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ ਜਿਸ ਨਾਲ ਅਸੀਂ ਕਿਸੇ ਲੋੜਵੰਦ ਦੀ ਮਦਦ ਕਰ ਸਕਦੇ ਹਾਂ ।
ਖੂਨਦਾਨ ਨਾਲ ਨਹੀਂ ਆਉਂਦੀ ਕਮਜ਼ੋਰੀ
ਸੰਜੀਵ ਇੰਸਾਂ ਨੰਗਲ ਕਲਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੁਣ ਤੱਕ 57 ਵਾਰ ਖੂਨਦਾਨ ਕੀਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਖੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਦੇ ਪਵਿੱਤਰ ਬਚਨਾਂ ਅਨੁਸਾਰ ਹੀ ਉਹ ਮਾਨਵਤਾ ਦੀ ਭਲਾਈ ਵਿੱਚ ਲੱਗੇ ਹੋਏ ਨੇ ਅਤੇ ਖੂਨਦਾਨ ਕਰ ਰਹੇ ਹਨ ।
ਹੁਣ ਤੱਕ ਕਰ ਚੁੱਕਾ ਹਾਂ 56 ਵਾਰ ਖੂਨਦਾਨ
ਬਲਾਕ ਮਾਨਸਾ ਦੇ 25 ਮੈਂਬਰ ਬਿੰਦਰ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਤੱਕ 56 ਵਾਰ ਖੂਨਦਾਨ ਕੀਤਾ ਜਾ ਚੁੱਕਾ ਹੈ ਉਨ੍ਹਾਂ ਦੱਸਿਆ ਕਿ ਪੂਜਨੀਕ ਪਿਤਾ ਜੀ ਦੀ ਮਿਹਰ ਨਾਲ ਹੀ ਇਹ ਖੂਨਦਾਨ ਸੰਭਵ ਹੋਇਆ ਹੈ ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨਾ ਚਾਹੀਦਾ ਹੈ ਖੂਨਦਾਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ ਸਗੋਂ ਸਰੀਰ ਵਿੱਚ ਨਵਾਂ ਖੂਨ ਬਣਦਾ ਹੈ ।
ਰਹਿੰਦੀ ਉਮਰ ਤੱਕ ਕਰਦਾ ਰਹਾਂਗਾ ਇਹ ਸੇਵਾ
ਗੁਰਤੇਜ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਤੱਕ 51 ਵਾਰ ਖੂਨਦਾਨ ਕੀਤਾ ਗਿਆ ਹੈ ਉਨ੍ਹਾਂ ਨੇ ਪੂਜਨੀਕ ਗੁਰੂ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪੂਜਨੀਕ ਗੁਰੂ ਜੀ ਤੋਂ ਹੀ ਉਨ੍ਹਾਂ ਨੂੰ ਇਹ ਮਾਨਵਤਾ ਭਲਾਈ ਦੇ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ ਉਨ੍ਹਾਂ ਕਿਹਾ ਕਿ ਰਹਿੰਦੀ ਉਮਰ ਤੱਕ ਉਹ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕਰਦੇ ਰਹਿਣਗੇ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।