ਸਿੱਖਿਆ ਸਕੱਤਰ ਵੱਲੋਂ ਝੂਠੇ ਅੰਕੜਿਆਂ ’ਚ ਉਲਝਾਉਣ ਦਾ ਵਿਰੋਧ
ਮੋਹਾਲੀ। ਪੰਜਾਬ ਦੀਆਂ ਵੱਖ-ਵੱਖ ਸੰਘਰਸ਼ੀ ਜੱਥੇਬੰਦੀਆਂ ਅਧਾਰਿਤ ਸਾਂਝਾ ਅਧਿਆਪਕ ਮੋਰਚਾ (ਪੰਜਾਬ) ਵੱਲੋਂ ਅਗਾਊਂ ਕੀਤੇ ਐਲਾਨ ਅਨੁਸਾਰ, ਅਧਿਆਪਕਾਂ ਅਤੇ ਸਿੱਖਿਆ ਨਾਲ ਜੁੜੇ ਬੁਨਿਆਦੀ ਮਸਲਿਆਂ ਦਾ ਢੁਕਵਾਂ ਹੱਲ ਨਾ ਕਰਨ ਦੇ ਵਿਰੋਧ ਵਿਚ, ਸਕੂਲੀ ਸਿੱਖਿਆ ਸਕੱਤਰ ਦੇ ਦਫ਼ਤਰ ਨੇੜੇ ਸੂਬਾਈ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਜਾਮ ਲਗਾ ਦਿੱਤਾ।
ਅਧਿਆਪਕ ਆਗੂਆਂ ਨੇ ਕਿਹਾ ਕਿ ਹਜ਼ਾਰਾਂ ਅਧਿਆਪਕਾਂ ਨੇ ਸ਼ਮੂਲੀਅਤ ਕਰਦਿਆਂ ਸੋਸ਼ਲ ਮੀਡੀਆ ਤੋਂ ਬਾਅਦ ਪੰਜਾਬ ਸਰਕਾਰ ਨੂੰ ‘ਹਕੀਕੀ ਡਿਸਲਾਈਕ’ ਰੂਪੀ ਸ਼ੀਸ਼ਾ ਵੀ ਦਿਖਾਇਆ। ਜਿਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਰੁਜ਼ਗਾਰ ਪ੍ਰਾਪਤੀ ਅਤੇ ਵਲੰਟੀਅਰ/ਪ੍ਰੋਵਾਈਡਰ ਤੇ ਐੱਨ.ਐੱਸ.ਕਿਊ.ਐੱਫ. ਅਧਿਆਪਕਾਂ ਵੱਲੋਂ ਨੌਕਰੀਆਂ ਪੱਕੀਆਂ ਕਰਵਾਉਣ ਲਈ ਕੀਤੇ ਜਾ ਰਹੇ ਤਿੱਖੇ ਸੰਘਰਸ਼ਾਂ ਨਾਲ ਇਕਜੁੱਟਤਾ ਜਾਹਰ ਕੀਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।