ਦਿੱਲੀ ਦੇ ਬਜ਼ਾਰਾਂ ’ਚ ਉਮੜੀ ਭਾਰੀ ਭੀੜ ਤੋਂ ਚਿੰਤਤ ਹਾਈ ਕੋਰਟ ਨੇ ਦਿੱਤੀ ਚਿਤਾਵਨੀ

ਇੰਜ ਨਿਯਮ ਟੁੱਟੇ ਤਾਂ ਤੇਜ਼ ਹੋ ਜਾਵੇਗੀ ਤੀਜੀ ਲਹਿਰ

  • ਏਮਜ਼ ਦੇ ਡਾਕਟਰ ਵੱਲੋਂ ਭੇਜੀਆਂ ਗਈਆਂ ਤਸਵੀਰਾਂ ’ਤੇ ਲਿਆ ਨੋਟਿਸ
  • ਕੇਂਦਰ ਅਤੇ ਦਿੱਲੀ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼

ਏਜੰਸੀ ਨਵੀਂ ਦਿੱਲੀ। ਦਿੱਲੀ ਹਾਈ ਕੋਰਟ ਨੇ ਅੱਜ ਕੌਮੀ ਰਾਜਧਾਨੀ ਦੇ ਵੱਖ-ਵੱਖ ਬਜ਼ਾਰਾਂ ’ਚ ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾ ’ਤੇ ਚਿੰਤਾ ਪ੍ਰਗਟਾਈ ਹੈ ਹਾਈ ਕੋਰਟ ਨੇ ਇਸ ਮਾਮਲੇ ’ਤੇ ਨੋਟਿਸ ਲੈਂਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਉਲੰਘਣਾ ਸਿਰਫ ਤੀਜੀ ਲਹਿਰ ਨੂੰ ਤੇਜ਼ ਕਰੇਗੀ, ਜਿਸ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਹੈ।

ਹਾਈਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਇਸ ਸਬੰਧੀ ਸਖ਼ਤ ਕਦਮ ਚੁੱਕਣ, ਦੁਕਾਨਦਾਰਾਂ ਨੂੰ ਜਾਗਰੂਕ ਕਰਨ ਅਤੇ ਬਜ਼ਾਰਾਂ ਅਤੇ ਵਿਕਰੇਤਾ ਸੰਘਾਂ ਨਾਲ ਮੀਟਿੰਗ ਕਰਨ ਲਈ ਕਿਹਾ ਹੈ ਜੱਜ ਨਵੀਨ ਚਾਵਲਾ ਅਤੇ ਜੱਜ ਆਸ਼ਾ ਮੇਨਨ ਦੀ ਬੈਂਚ ਨੇ ਏਮਜ਼ ਦੇ ਇੱਕ ਡਾਕਟਰ ਵੱਲੋਂ ਹਾਈ ਕੋਰਟ ਦੇ ਜੱਜਾਂ ਨੂੰ ਭੇਜੀਆਂ ਤਸਵੀਰਾਂ ਦਾ ਨੋਟਿਸ ਲਿਆ ।

ਤਸਵੀਰਾਂ ’ਚ ਬਜ਼ਾਰਾਂ ’ਚ ਰੇਹੜੀ-ਪਟੜੀ ਵਾਲੇ ਕੋਵਿਡ-19 ਪ੍ਰੋਟੋਕਾਲ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ ਬੈਂਚ ਨੇ ਕਿਹਾ ਕਿ ਅਸੀਂ ਦੂਜੀ ਲਹਿਰ ’ਚ ਬਹੁਤ ਵੱਡੀ ਕੀਮਤ ਚੁਕਾਈ ਹੈ ਸ਼ਾਇਦ ਹੀ ਕੋਈ ਅਜਿਹਾ ਘਰ ਹੋਵੇ ਜੋ ਦੂਜੀ ਲਹਿਰ ਤੋਂ ਪ੍ਰਭਾਵਿਤ ਨਾ ਹੋਇਆ ਹੋਵੇ ਜ਼ਿਕਰਯੋਗ ਹੈ ਕਿ ਦਿੱਲੀ ਦੇ ਸਿਹਤ ਵਿਭਾਗ ਅਨੁਸਾਰ ਇਸ ਸਮੇਂ ’ਚ 158 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ 14,31,868 ਤੱਕ ਪਹੁੰਚ ਗਈ ਹੈ ਜਦੋਂਕਿ 343 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਮੁਕਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 14,04,428 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।