10 ਦਿਨਾਂ ’ਚ ਦੂਜੀ ਵਾਰ ਮਿਲੇ ਐਨਸੀਪੀ ਚੀਫ਼ ਸ਼ਰਦ ਪਵਾਰ ਤੇ ਪ੍ਰਸ਼ਾਂਤ ਕਿਸ਼ੋਰ

ਮਿਸ਼ਨ 2024 ਦੀਆਂ ਤਿਆਰੀਆਂ ’ਚ ਜੁਟੀਆਂ ਵਿਰੋਧੀਆਂ ਪਾਰਟੀਆਂ

ਨਵੀਂ ਦਿੱਲੀ । ਪੱਛਮੀ ਬੰਗੀਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਬਤੌਰ ਰਣਨੀਤੀਕਾਰ ਕੰਮ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਇੱਕ ਵਾਰ ਫਿਰ ਤੋਂ ਰਾਸ਼ਟਰੀ ਕਾਂਗਰਸ ਪਾਰਟੀ (ਐਨਸੀਪੀ) ਚੀਫ਼ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ ਹੈ । ਖਬਰਾਂ ਦੀ ਮੰਨੀਏ ਤਾਂ ਸ਼ਰਦ ਪਵਾਰ ਨੇ ਦਿੱਲੀ ’ਚ ਪ੍ਰਸ਼ਾਂਤ ਕਿਸ਼ੋਰ ਨਾਲ ਬੈਠਕ ਕੀਤੀ ਬੀਤੇ 10 ਦਿਨਾਂ ਦੇ ਅੰਦਰ ਦੋਵਾਂ ਦੀ ਇਹ ਦੂਜੀ ਮੁਲਾਕਾਤ ਹੈ ਜਿਸ ਤੋਂ ਬਾਅਦ ਸਿਆਸੀ ਅਟਕਲਾਂ ਫਿਰ ਤੋਂ ਤੇਜ਼ ਹੋ ਗਈਆਂ ਹਨ।

ਸਿਆਸੀ ਹਲਕਿਆਂ ’ਚ ਇਹ ਕਿਹਾ ਜਾ ਰਿਹਾ ਹੈ ਕਿ ਅਉਂਦੀਆਂ ਲੋਕ ਸਭਾ ਚੋਣਾਂ ’ਚ ਵਿਰੋਧੀ ਪਾਰਟੀਆਂ ਪੀਐਮ ਮੋਦੀ ਦੇ ਖਿਲਾਫ਼ ਆਉਂਦੀਆਂ ਚੋਣਾਂ ’ਚ ਇੱਕ ਸਾਂਝਾ ਉਮੀਦਵਾਰ ਉਤਾਰ ਸਕਦੇ ਹਨ ਇਸ ਲਈ ਪ੍ਰਸ਼ਾਂਤ ਕਿਸ਼ੋਰ ਦੇ ਨਾਲ ਐਨਸੀਪੀ ਚੀਫ਼ ਦੀ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਇਸ ਤੋਂ ਪਹਿਲਾਂ 11 ਜੂਨ ਨੂੰ ਪ੍ਰਸ਼ਾਂਤ ਕਿਸ਼ੋਰ ਸ਼ਰਦ ਪਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਮੁੰਬਈ ’ਚ ਮਿਲੇ ਸਨ ਦਰਅਸਲ ਦੋਵਾਂ ਦੀ ਮੁਲਾਕਾਤ ਨੂੰ 2024 ’ਚ ਹੋਣ ਵਾਲੀਆਂ ਆਮ ਚੋਣਾਂ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਤੇ ਵੱਖ-ਵੱਖ ਸੂਬਿਆਂ ’ਚ ਭਾਜਪਾ ਵਿਰੋਧੀ ਪਾਰਟੀਆਂ ਨੂੰ ਇੱਕ ਮੰਚ ’ਤੇ ਲਿਆਉਣ ਸਬੰਧੀ ਚਰਚਾਵਾਂ ਹੋ ਰਹੀਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।