ਪ੍ਰਧਾਨ ਮੰਤਰੀ ਦੀ ਮੀਟਿੰਗ ’ਚ ਸ਼ਾਮਲ ਹੋਵੇਗਾ ਗੁਪਕਾਰ
ਏਜੰਸੀ ਸ੍ਰੀਨਗਰ। ਪੀਪੁਲਜ਼ ਅਲਾਇੰਸ ਫਾਰ ਗੁਪਕਰ ਡਿਕਲੇਰੇਸ਼ਨ (ਪੀਏਜੀਡੀ) ਨੇ ਅੱਜ ਐਲਾਨ ਕੀਤਾ ਕਿ ਉਸ ਦੇ ਉਹ ਸਾਰੇ ਆਗੂ ਵੀਰਵਾਰ ਨੂੰ ਨਵੀਂ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਾਰੀਆਂ ਪਾਰਟੀਆਂ ਦੀ ਮੀਟਿੰਗ ’ਚ ਹਿੱਸਾ ਲੈਣਗ, ਜਿਨ੍ਹਾਂ ਨੂੰ ਕੇਂਦਰ ਸਰਕਾਰ ਨੇ ਸੱਦਾ ਦਿੱਤਾ ਹੈ ਪਰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਮਾਣ ਨਾਲ ਕੋਈ ਸਮਝੌਤਾ ਨਹੀਂ‘ ਕੀਤਾ ਜਾਵੇਗਾ।
ਇਸ ਦਰਮਿਆਨ ਪੀਏਜੀਡੀ ਦੇ ਇੱਕ ਘਟਕ ਅਵਾਮੀ ਨੈਸ਼ਨਲ ਕਾਨਫਰੰਸ (ਏਐਨਸੀ) ਦੇ ਉਪ ਪ੍ਰਧਾਨ ਮੁਜੱਫਰ ਸ਼ਾਹ ਨੇ ਕਿਹਾ ਕਿ ਭਾਰਤੀ ਸੰਵਿਧਾਨ ਤਹਿਤ ਧਾਰਾ 370 ’ਤੇ ਕੋਈ ਸਮਝੌਤਾ ਨਹੀਂ ਹੋਵੇਗਾ ਸ਼ਾਹ ਨੂੰ ਮੀਟਿੰਗ ਲਈ ਕੇਂਦਰ ਦਾ ਸੱਦਾ ਨਹੀਂ ਮਿਲਿਆ ਹੈ ਪੀਏਜੀਡੀ ਦੇ ਪ੍ਰਧਾਨ ਡਾ. ਫਾਰੂਕ ਅਬਦੁੱਲਾ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ਪੀਪੁਲਜ਼ ਡੈਮੋਕ੍ਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫਤੀ, ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਆਗੂ ਮੁਹੰਮਦ ਯੁਸੂਫ ਤਾਰੀਗਾਮੀ ਅਤੇ ਮੈਂ ਆਪਣੀਅ ਮੰਗਾਂ ਨੂੰ ਰੱਖਣ ਲਈ ਪ੍ਰਧਾਨ ਮੰਤਰੀ ਵੱਲੋਂ ਸੱਦੀ ਗਈ ਮੀਟਿੰਗ ’ਚ ਸ਼ਾਮਲ ਹੋਣਗੇ ਸਾਨੂੰ ਭਰੋਸਾ ਹੈ ਕਿ ਅਸੀਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਾਹਮਣੇ ਆਪਣਾ ਪੱਖ ਰੱਖਾਂਗੇ।
ਸਿਆਸੀ ਬੰਦੀਆਂ ਦੀ ਰਿਹਾਈ ਸਮੇਤ ਆਪਣੀਆਂ ਸਾਰੀਆਂ ਮੰਗਾਂ ਰੱਖਾਂਗੇ
ਜੰਮੂ-ਕਸ਼ਮੀਰ ਦੇ ਮੁੱਖ ਧਾਰਾ ਦੀਆਂ ਸਿਆਸੀ ਪਾਰਟੀਆਂ ਨੂੰ ਕੇਂਦਰ ਦੇ ਸੱਦੇ ’ਤੇ ਚਰਚਾ ਕਰਨ ਲਈ ਗੁਪਕਰ ਰੋਡ ’ਤੇ ਡਾ. ਅਬਦੁੱਲਾ ਦੀ ਰਿਹਾਇਸ਼ ’ਤੇ ਪੀਏਜੀਡੀ ਆਗੂਆਂ ਦੀ ਮੀਟਿੰਗ ਸੱਦੀ ਗਈ ਸੀ ਪੀਏਜੀਡੀ ਆਗੂਆਂ ਨੇ ਕਿਹਾ, ਹਾਲਾਂਕਿ ਮੀਟਿੰਗ ਦਾ ਕੋਈ ਤੈਅ ਏਜੰਡਾ ਨਹੀਂ ਹੈ, ਅਸੀਂ ਵਿਸ਼ੇਸ਼ ਦਰਜੇ ਦੀ ਬਹਾਲੀ ਅਤੇ ਸਿਆਸੀ ਬੰਦੀਆਂ ਦੀ ਰਿਹਾਈ ਸਮੇਤ ਆਪਣੀਆਂ ਸਾਰੀਆਂ ਮੰਗਾਂ ਰੱਖਾਂਗੇ। ਅਸੀਂ ਕੇਂਦਰ ਦੇ ਕਿਸੇ ਵੀ ਫੈਸਲੇ ਨੂੰ ਸਵੀਕਾਰ ਕਰਾਂਗੇ ਜੋ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਪੱਖ ’ਚ ਹੋਵੇਗਾ ਪਰ ਅਸੀਂ ਅਜਿਹੀ ਕਿਸੇ ਵੀ ਤਜਵੀਜ਼ ਨੂੰ ਖਾਰਜ ਕਰ ਦਿਆਂਗੇ, ਜਿਸ ਨੂੰ ਅਸੀਂ ਲੋਕਾਂ ਦੇ ਹਿੱਤ ਖਿਲਾਫ ਮੰਨਦੇ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।