ਘਟਨਾ ਸਥਾਨ ’ਤੇ ਰਾਹਤ ਦੇ ਬਚਾਅ ਕਰਮੀ ਪਹੁੰਚੇ
ਲਾਹੌਰ। ਪਾਕਿਸਤਾਨ ਦੇ ਲਾਹੌਰ ਸ਼ਹਿਰ ’ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਅਦ ਦੇ ਘਰ ਕੋਲ ਧਮਾਕਾ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ’ਚ ਘੱਟ ਤੋਂ ਘੱਟ 3 ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 20 ਵਿਅਕਤੀ ਜਖ਼ਮੀ ਹੋ ਗਏ ਹਨ ਘਟਨਾ ਸਥਾਨ ’ਤੇ ਰਾਹਤ ਤੇ ਬਚਾਅ ਕਰਮੀ ਮੌਕੇ ’ਤੇ ਪਹੁੰਚ ਗਏ ਹਨ ਤੇ ਸੁਰੱਖਿਆ ਦੇ ਭਾਰੀ ਪ੍ਰਬੰਧ ਕੀਤੇ ਗਏ ਹਨ।
ਧਮਾਕਾ ਇੰਨਾ ਜ਼ੋਰਦਾਰ ਸੀ ਕਿ ਇਮਾਰਤਾਂ ਦੇ ਸ਼ੀਸ਼ੇ ਟੁੱਟ ਗਏ ਕਈ ਵਾਹਨਾਂ ਨੂੰ ਵੀ ਨੁਕਸਾਨੇ ਗਏ ਧਮਾਕੇ ਦੀ ਆਵਾਜ਼ ਦੂਰ ਦੂਰ ਤੱਕ ਸੁਣਾਈ ਦਿੱਤੀ ਪਾਕਿ ਟੀਵੀ ਚੈੱਨਲ ਜਿਓ ਨਿਊਜ਼ ਅਨੁਸਾਰ ਇਸ ਬੰਬ ਧਮਾਕੇ ’ਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ 20 ਜ਼ਖਮੀ ਹੋ ਗਏ ਹਨ ਹਾਲੇ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ ਇਸ ਤੋਂ ਪਹਿਲਾਂ ਵੀ ਕਈ ਵਾਰ ਅੱਤਵਾਦੀ ਹਾਫ਼ਿਜ ਸਈਅਦ ’ਤੇ ਹਮਲੇ ਹੋ ਚੁੱਕੇ ਹਨ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਓਧਰ ਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਰ ਨੇ ਪੁਲਿਸ ਤੋਂ ਜਾਂਚ ਕਰਕੇ ਧਮਾਕੇ ਦੇ ਕਾਰਨਾਂ ਦੀ ਰਿਪੋਰਟ ਮੰਗੀ ਹੈ ਤੇ ਉਨ੍ਹਾਂ ਘਟਨਾ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।