ਸਾਡੇ ਨਾਲ ਸ਼ਾਮਲ

Follow us

12.1 C
Chandigarh
Saturday, January 24, 2026
More
    Home Breaking News ਡੈਲਟਾ ਪਲੱਸ ਵਾ...

    ਡੈਲਟਾ ਪਲੱਸ ਵਾਇਰਸ ਦਾ ਡਰ, ਕੋਵਿਡ ਪਾਬੰਦੀਆਂ 10 ਜੁਲਾਈ ਤੱਕ ਵਧੀਆਂ

    ਵਿਦਿਆਰਥੀਆਂ ਅਤੇ ਸਟਾਫ ਨੂੰ ਵੈਕਸੀਨ ਦੀ ਇਕ ਖੁਰਾਕ ਲੱਗਣ ਦੀ ਸ਼ਰਤ ’ਤੇ ਹੁਨਰ ਵਿਕਾਸ ਕੇਂਦਰ ਅਤੇ ਯੂਨੀਵਰਸਿਟੀਆਂ ਖੋਲਣ ਦੀ ਵੀ ਦਿੱਤੀ ਇਜਾਜਤ

    • ਮੁੱਖ ਮੰਤਰੀ ਨੇ ਪਟਿਆਲਾ ਵਿਖੇ ਜੀਨੋਮ ਸੀਕੁਐਂਸ ਲੈਬ ਦੀ ਸਥਾਪਨਾ ਵਿਚ ਤੇਜੀ ਲਿਆ ਕੇ ਇਕ ਜੁਲਾਈ ਤੱਕ ਕਾਰਜਸ਼ੀਲ ਕਰਨ ਦੇ ਹੁਕਮ

    ਅਸ਼ਵਨੀ ਚਾਵਲਾ, ਚੰਡੀਗੜ। ਡੈਲਟਾ ਪਲੱਸ ਦੇ ਕੇਸ ਸਾਹਮਣੇ ਆਉਣ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਬੰਧੀ ਰੋਕਾਂ ਵਿਚ 10 ਜੁਲਾਈ ਤੱਕ ਵਾਧਾ ਕਰਨ ਦੇ ਹੁਕਮ ਦਿੱਤੇ ਹਨ। ਹੁਨਰ ਵਿਕਾਸ ਕੇਂਦਰਾਂ ਅਤੇ ਯੂਨੀਵਰਸਿਟੀਆਂ ਖੋਲਣ ਦੀ ਵੀ ਇਜਾਜਤ ਦਿੱਤੀ ਗਈ ਹੈ ਜੋ ਸਟਾਫ ਅਤੇ ਵਿਦਿਆਰਥੀਆਂ ਨੂੰ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ। ਇਸੇ ਤਰਾਂ ਆਈਲੈਟਸ ਕੋਚਿੰਗ ਸੰਸਥਾਵਾਂ ਖੋਲਣ ਦੀ ਇਜਾਜਤ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ ਪਰ ਇਸ ਲਈ ਵੀ ਵਿਦਿਆਰਥੀਆਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੱਗੀ ਹੋਣ ਦੀ ਸ਼ਰਤ ਉਤੇ ਅਧਾਰਿਤ ਹੈ।

    ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਕੂਲ, ਕਾਲਜ ਤਾਂ ਅਜੇ ਬੰਦ ਰਹਿਣਗੇ ਪਰ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਬਾਰ, ਪੱਬ ਅਤੇ ਅਹਾਤਿਆਂ ਨੂੰ ਖੋਲ੍ਹਣ ਦੀ ਮਨਜੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਵਾਇਰਸ ਦੇ ਬਦਲਦੇ ਸੁਭਾਅ ਦੇ ਮਹੀਨਾਵਰ ਅੰਕੜਿਆਂ ਨੇ ਦਰਸਾਇਆ ਕਿ ਵਾਇਰਸ ਦਾ 90 ਫੀਸਦੀ ਤੋਂ ਵੱਧ ਰੂਪ ਚਿੰਤਾ ਦਾ ਵਿਸ਼ਾ ਹੈ ਅਤੇ ਅਸਲ ਵਾਇਰਸ ਨੂੰ ਪਰਵਿਰਤਨਸ਼ੀਲ ਰੂਪ ਵਿਚ ਬਦਲ ਗਿਆ। ਉਨਾਂ ਕਿਹਾ ਕਿ ਦੋ ਮਾਮਲੇ (ਲੁਧਿਆਣਾ ਅਤੇ ਪਟਿਆਲਾ) ਵਿਚ ਡੈਲਟਾ ਪਲੱਸ ਰੂਪ ਸਾਹਮਣੇ ਆਇਆ ਹੈ ਜਦਕਿ ਮਈ ਅਤੇ ਜੂਨ ਵਿਚ ਡੈਲਟਾ ਰੂਪ ਵੱਧ ਮੌਜੂਦ ਸੀ।

    ਲੁਧਿਆਣਾ ਦੇ ਮਰੀਜ ਦੇ ਸੰਪਰਕ ਵਿਚ ਆਏ 198 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਜਿਸ ਵਿੱਚੋਂ ਇਕ ਪਾਜੇਟਿਵ ਪਾਇਆ ਗਿਆ ਅਤੇ ਵਾਇਰਸ ਦਾ ਬਦਲਦੇ ਸੁਭਾਅ ਨੂੰ ਜਾਣਨ ਲਈ ਸੈਂਪਲ ਭੇਜਿਆ ਜਾ ਚੁੱਕਾ ਹੈ। ਇਸੇ ਤਰਾਂ ਪਟਿਆਲਾ ਦੇ ਕੇਸ ਵਿਚ ਵਾਇਰਸ ਦੇ ਨਵੇਂ ਸੁਭਾਅ ਦਾ ਪਤਾ ਲਾਏ ਜਾਣ ਸਬੰਧੀ ਰਿਪੋਰਟ 26 ਜੂਨ ਨੂੰ ਪ੍ਰਾਪਤ ਹੋਈ ਹੈ ਅਤੇ ਟਰੇਸਿੰਗ/ਟੈਸਟਿੰਗ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਖੁਲਾਸਾ ਕੀਤਾ ਕਿ ਜੀਨੋਮ ਸੈਪਲਿੰਗ ਦੇ ਲਗਪਗ 489 ਸੈਂਪਲ (ਅਪ੍ਰੈਲ ਵਿਚ 276, ਮਈ ਵਿਚ 100 ਅਤੇ ਜੂਨ ਵਿਚ 113) ਅਜੇ ਤੱਕ ਕੇਂਦਰੀ ਲੈਬ ਵਿਚ ਲੰਬਿਤ ਹਨ। ਉਨਾਂ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਮਈ ਵਿਚ ਭੇਜੇ ਗਏ ਸੈਂਪਲਾਂ ਵਿਚ ਵਾਇਰਸ ਦਾ ਡੈਲਟਾ ਪਲੱਸ ਰੂਪ ਪਾਇਆ ਗਿਆ ਜਿਸ ਦੇ ਨਤੀਜੇ ਹਾਲ ਹੀ ਵਿਚ ਭਾਰਤ ਸਰਕਾਰ ਦੀਆਂ ਲੈਬਜ ਵੱਲੋਂ ਦਿੱਤੇ ਗਏ ਹਨ।

    ਮਾਹਿਰਾਂ ਵੱਲੋਂ ਅਟੱਲ ਰੂਪ ਵਿਚ ਤੀਜੀ ਲਹਿਰ ਆਉਣ ਦੀ ਜਤਾਈ ਸੰਭਾਵਨਾ ਲਈ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਮੁੱਖ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਮੌਜੂਦਾ ਸਮੇਂ ਪ੍ਰਤੀ ਦਿਨ 40,000 ਟੈਸਟਿੰਗ ਅਤੇ ਕੰਟੈਕਟ ਟ੍ਰੇਸਿੰਗ ਵਧਾਉਣ ਦੇ ਹੁਕਮ ਦਿੱਤੇ ਅਤੇ ਕੰਟੈਕਟ ਟ੍ਰੇਸਿੰਗ ਜੋ ਮੌਜੂਦਾ ਸਮੇਂ ਪ੍ਰਤੀ ਪਾਜੇਟਿਵ ਵਿਅਕਤੀ 22 ਵਿਅਕਤੀ ਹਨ ਅਤੇ ਘੱਟੋ-ਘੱਟ ਪ੍ਰਤੀ ਵਿਅਕਤੀ 15 ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।