ਗੁਰਦਾਸਪੁਰ ’ਚ 4 ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ, ਦੋ ਜਖ਼ਮੀ

Fleeing, Groom, Shot

ਗੁਰਦਾਸਪੁਰ ’ਚ 4 ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ, ਦੋ ਜਖ਼ਮੀ

ਗੁਰਦਾਸਪੁਰ । ਪੰਜਾਬ ’ਚ ਗੁਰਦਾਸਪੁਰ ਜ਼ਿਲ੍ਹਾ ਦੇ ਕਸਵਾ ਘੁਮਾਣ ਦੇ ਨੇੜੇ ਪਿੰਡ ਬਲੜਵਾਲ ’ਚ ਅੱਜ ਇੱਕ ਪਰਿਵਾਰ ਦੇ ਚਾਰ ਜੀਆਂ ਦਾ ਗੋਲੀ ਮਾਰ ਕੇ ਕਰ ਕਤਲ ਕਰ ਦਿੱਤਾ ਗਿਆ ਜਦੋਂਕਿ ਦੋ ਜਣੇ ਗੰਭੀਰ ਜ਼ਖਮੀ ਹੋ ਗਏ ਬਲੜਵਾਲ ਨਿਵਾਸੀ ਜਸਪਾਲ ਸਿੰਘ ਨੇ ਸਿਵਲ ਹਸਪਤਾਲ ’ਚ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੇ ਹੀ ਪਿੰਡ ਦੇ ਦੋ ਵਿਅਕਤੀਆਂ ਨੇ ਉਨ੍ਹਾਂ ਦੇ ਪਰਿਵਾਰ ’ਤੇ ਤਾਬੜਤੋੜ ਗੋਲੀਬਾਰੀ ਕੀਤੀ, ਜਿਸ ਦੇ ਕਾਰਨ ਉਨ੍ਹਾਂ ਦੇ ਪਿਤਾ ਮੰਗਲ ਸਿੰਘ, ਉਨ੍ਹਾਂ ਦੇ ਪੁੱਤਰ ਬਬਨ ਦੀਪ ਸਿੰਘ ਤੇ ਦੋ ਭਰਾ ਸੁਖਵਿੰਦਰ ਸਿੰਘ ਤੇ ਜਸਵੀਰ ਸਿੰਘ ਦੀ ਮੌਤ ਹੋ ਗਈ, ਜਦੋਂਕਿ ਉਨ੍ਹਾਂ ਦੇ ਦੋ ਭਤੀਜੇ ਹਰਮੰਦੀਪ ਸਿੰਘ ਤੇ ਜਸ਼ਨਪ੍ਰੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ।

ਜਿਨ੍ਹਾਂ ਨੂੰ ਸਿਵਲ ਹਸਪਤਾਲ ’ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਉਨ੍ਹਾਂ ਦੀ ਹਾਲਤ ਨੂੰ ਵੇਖਦਿਆਂ ਬਿਹਤਰ ਇਲਾਜ ਲਈ ਦੋਵੇਂ ਜ਼ਖਮੀਆਂ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਮਾਮਲਾ ਪ੍ਰੇਮ ਸਬੰਧਾਂ ਦਾ ਦੱਸਿਆ ਜਾ ਰਿਹਾ ਹੈ ਜਿਸ ਤੋਂ ਨਾਖੁਸ਼ ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਖੇਤ ’ਚ ਕੰਮ ਕਰ ਰਹੇ ਲੜਕੀ ਦੇ ਪਰਿਵਾਰ ’ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਇਸ ਮਾਮਲੇ ’ਚ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।