ਹਰਦੀਪ ਸਿੰਘ ਪੁਰੀ ਨੇ ਪੈਟਰੋਲੀਅਮ ਮੰਤਰਾਲੇ ਦਾ ਕਾਰਜਭਾਰ ਸੰਭਾਲਿਆ
ਨਵੀਂ ਦਿੱਲੀ। ਕੈਬਨਿਟ ਮੰਤਰੀ ਵਜੋਂ ਬੁੱਧਵਾਰ ਨੂੰ ਸਹੁੰ ਚੁੱਕਣ ਤੋਂ ਬਾਅਦ ਹਰਦੀਪ ਸਿੰਘ ਪੁਰੀ ਨੇ ਅੱਜ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦਾ ਕਾਰਜਭਾਰ ਸੰਭਾਲ ਲਿਆ ਸ੍ਰੀ ਪੁਰੀ ਅੱਜ ਦੁਪਹਿਰ ਬਾਅਦ ਪੈਟਰੋਲੀਅਮ ਮੰਤਰਾਲੇ ਪਹੁੰਚੇ ਜਿੱਥੇ ਮੰਤਰਾਲੇ ਦੇ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਇਸ ਤੋਂ ਬਾਅਦ ਉਨ੍ਹਾਂ ਕਾਰਜਭਾਰ ਸੰਭਾਲਣ ਦੀ ਰਸਮਾਂ ਪੂਰੀਆਂ ਕੀਤੀਆਂ ਕਾਰਜ ਭਾਰ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਪੁਰੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਦੇਸ਼ ਦੇ ਕੁਦਰਤੀ ਗੈਸ ਦਾ ਉਪਯੋਗ ਤੇ ਕੱਚੇ ਤੇਲ ਤੇ ਗੈਸ ਦਾ ਉਤਪਾਦਨ ਵਧਾ ਕੇ ਉਰਜਾ ਦੇ ਮਾਮਲੇ ’ਚ ਦੇਸ਼ ਨੂੰ ਆਤਮ ਨਿਰਭਰਤਾ ਵੱਲ ਲੈ ਜਾਣਾ ਹੈ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2030 ਤੱਕ ਦੇਸ਼ ਦੀ ਕੁੱਲ ਊਰਜਾ ਖਪਤ ’ਚ ਕੁਦਰਤੀ ਗੈਸ ਦੀ ਹਿੱਸੇਦਾਰੀ ਵਧਾ ਕੇ 15 ਫੀਸਦੀ ਕਰਨ ਦਾ ਟੀਚਾ ਰੱਖਿਆ ਹੈ ਉਹ ਇਸ ਨੂੰ ਪੂਰਾ ਕਰਨ ਲਈ ਕੰਮ ਕਰਨਗੇ ਉਨ੍ਹਾਂ ਕਿਹਾ ਕਿ ਦੇਸ਼ ’ਚ ਕੱਚੇ ਤੇਲ ਤੇ ਗੈਸ ਦਾ ਉਤਪਾਦਨ ਵਧਾਉਣ ਲਈ ਉਨ੍ਹਾ ਦਾ ਮੰਤਰਾਲਾ ਯਤਨ ਕਰੇਗਾ ਤਾਂ ਕਿ ਦੇਸ਼ ਨੂੰ ਊਰਜਾ ਦੇ ਮਾਮਲੇ ’ਚ ਆਤਮ ਨਿਰਭਰ ਬਣਾਇਆ ਜਾ ਸਕੇ ਕੇਂਦਰੀ ਮੰਤਰੀ ਪ੍ਰੀਸ਼ਦ ’ਚ ਕੱਲ੍ਹ ਕੀਤੀ ਫੇਰਬਦਲ ਤੋਂ ਪਹਿਲਾਂ ਪੁਰੀ ਦੇ ਰਿਹਾਇਸ਼ ਤੇ ਸ਼ਹਿਰੀ ਮਾਮਲੇ ਮੰਤਰਾਲੇ ਤੇ ਸ਼ਹਿਰ ਹਵਾਬਾਜ਼ੀ ਮੰਤਰਾਲੇ ਦਾ ਇੰਚਾਰਜ਼ ਸੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਰਿਹਾਇਸ਼ ਤੇ ਸ਼ਹਿਰੀ ਮਾਮਲੇ ਦੇ ਨਾਲ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੀ ਜ਼ਿੰਮੇਵਾਰੀ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।