ਮਾਲਵਿੰਦਰ ਕੰਗ ਆਮ ਆਦਮੀ ਪਾਰਟੀ ’ਚ ਸ਼ਾਮਲ
ਸੱਚ ਕਹੂੰ ਨਿਊਜ਼, ਚੰਡੀਗੜ। ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸਾਮਲ ਹੋ ਗਏ। ਕੰਗ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ ਵਿੱਚ ਕਈ ਉੱਚ ਅਹੁਦਿਆਂ ਤੇ ਰਹੇ, ਉਹਨਾ ਸੂਬਾ ਇਕਾਈ ਦੇ ਬੁਲਾਰੇ ਵਜੋਂ ਵੀ ਸੇਵਾਵਾਂ ਨਿਭਾਈਆਂ। ਇਸ ਤੋਂ ਬਿਨਾਂ ਉਹ ਭਾਜਪਾ ਯੁਵਾ ਮੋਰਚਾ ਦੇ ਰਾਸਟਰੀ ਐਗਜੀਕਿਊਟਿਵ ਮੈਂਬਰ ਰਹੇ ਅਤੇ ਹਰਿਆਣਾ ਯੁਵਾ ਮੋਰਚਾ ਦੇ ਇੰਚਾਰਜ ਵਜੋਂ ਵੀ ਕਾਰਜ ਕੀਤਾ।
ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿੱਚ ਲਗਾਤਾਰ ਦੋ ਵਾਰ ਪ੍ਰਧਾਨ ਰਹਿਣ ਵਾਲੇ ਪਹਿਲੇ ਵਿਅਕਤੀ ਬਣੇ। ਓੁਹਨਾ ਨੇ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨੀ ਵਿਰੋਧੀ ਲਿਆਂਦੇ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿੱਚ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਸੀ। ਮਲਵਿੰਦਰ ਸਿੰਘ ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ’ਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ ਵਿਖੇ ਰਸਮੀ ਤੌਰ ’ਤੇ ਸਵਾਗਤ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।