ਇਜ਼ਰਾਇਲ ਦੇ ਨਾਲ ਰੱਖਿਆ ਸਹਿਯੋਗ ਤੇ ਸਮੂਹਿਕ ਸਾਂਝੇਦਾਰੀ ਨੂੰ ਮਜ਼ਬੂਤ ਬਣਾਵਾਂਗੇ : ਰਾਜਨਾਥ

ਇਜ਼ਰਾਇਲ ਦੇ ਨਾਲ ਰੱਖਿਆ ਸਹਿਯੋਗ ਤੇ ਸਮੂਹਿਕ ਸਾਂਝੇਦਾਰੀ ਨੂੰ ਮਜ਼ਬੂਤ ਬਣਾਵਾਂਗੇ : ਰਾਜਨਾਥ

ਨਵੀਂ ਦਿੱਲੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤ ਇਜ਼ਰਾਈਲ ਦੇ ਨਾਲ ਰੱਖਿਆ ਸਹਿਯੋਗ ਤੇ ਸਮੂਹਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ’ਚ ਕੰਮ ਕਰੇਗਾ ਸ੍ਰੀ ਸਿੰਘ ਨੇ ਸ਼ੁੱਕਰਵਾਰ ਨੂੰ ਇਜ਼ਰਾਈਲ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਲੈਫਟੀਨੈਟ ਜਨਰਲ ਬੇਂਜਾਮਿਨ ਗੇਟਜ ਦੇ ਨਾਲ ਟੈਲੀਫੋਨ ’ਤੇ ਗੱਲਬਾਤ ਤੋਂ ਬਾਅਦ ਇਹ ਗੱਲ ਕਹੀ ਸਿੰਘ ਨੇ ਆਪਣੇ ਇਜ਼ਰਾਇਲੀ ਹਮਰੁਤਬੇ ਨੂੰ ਉਪ ਪ੍ਰਧਾਨ ਮੰਤਰੀ ਤੇ ਰੱਖਿਆ ਮੰਤਰੀ ਦਾ ਕਾਰਜਭਾਰ ਸੰਭਾਲਣ ’ਤੇ ਵਧਾਈ ਤੇ ਸ਼ੁੱਭ ਕਾਮਨਾਵਾਂ ਦਿੱਤੀਆਂ।

ਬਾਅਦ ’ਚ ਸਿੰਘ ਨੇ ਇੱਕ ਟਵੀਟ ਕਰਕੇ ਕਿਹਾ ਉਹ ਇਜ਼ਰਾਈਲ ਦੇ ਨਾਲ ਰੱਖਿਆ ਸਬੰਧਾਂ ਤੇ ਸਾਮਰਿਕ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ’ਚ ਕੰਮ ਕਰਨ ਲਈ ਉਤਸ਼ਾਹਿਤ ਹਾਂ ਉਨ੍ਹਾਂ ਨੇ ਇਜ਼ਰਾਇਲੀ ਰੱਖਿਆ ਮੰਤਰੀ ਨੂੰ ਕੋਵਿਡ ਮਹਾਂਮਾਰੀ ਦੌਰਾਨ ਭਾਰਤ ਦੇ ਸਹਿਯੋਗ ਲਈ ਧੰਨਵਾਦ ਵੀ ਦਿੱਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।