ਕੁਲਗਾਮ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ
ਸ੍ਰੀਨਗਰ । ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਪੁਲਿਸ ਨੇ ਦੱਸਿਆ ਕਿ ਕੁਲਗਾਮ ਦੇ ਰੇਡਵਾਨੀ ਪਿੰਡ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਬਾਰੇ ਪੁਖ਼ਤਾ ਸੂਚਨਾ ਦੇ ਅਧਾਰ ਕੌਮੀ ਰਾਈਫਲ, ਪ੍ਰਦੇਸ਼ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਸ਼ੁੱਕਰਵਾਰ ਨੂੰ ਸਵੇਰੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਪਿੰਡ ’ਚ ਇੱਕ ਤੈਅ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ।
ਇਸ ਤੋਂ ਬਾਅਦ ਜਵਾਬੀ ਕਾਰਵਾਈ ਕਰਦਿਆਂ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ ਤੇ ਮੁਕਾਬਲਾ ਸ਼ੁਰੂ ਹੋ ਗਿਆ ਉਨ੍ਹਾਂ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਲਈ ਵਾਧੂ ਸੁਰੱਖਿਆ ਬਲਾਂ ਨੂੰ ਮੌਕੇ ’ਤੇ ਭੇਜ ਦਿੱਤਾ ਗਿਆ ਹੈ ਇਸ ਦਰਮਿਆਨ ਪਿੰਡ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਅੰਤਿਮ ਸੂਚਨਾ ਮਿਲਣ ਤੱਕ ਅਭਿਆਨ ਜਾਰੀ ਸੀ ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ’ਚ ਪਿਛਲੇ 36 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਦਾ ਇਹ ਤੀਜਾ ਅਭਿਆਨ ਹੈ ਇਸ ਦੌਰਾਨ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰ ਸੁੱਟਿਆ।