ਟੈਕਨੀਕਲ ਸਰਵਿਸਜ਼ ਯੂਨੀਅਨ ਫੂਕੀ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਅਰਥੀ

ਟੈਕਨੀਕਲ ਸਰਵਿਸਜ਼ ਯੂਨੀਅਨ ਫੂਕੀ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਅਰਥੀ

ਸੱਚ ਕਹੂੰ ਨਿਊਜ, ਪਟਿਆਲਾ। ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ (ਰਜਿ: ਨੰ: 49) ਦੇ ਸੱਦੇ ’ਤੇ ਰੀਠਖੇੜੀ ਸਬ ਡਵੀਜਨ ਵਿਖੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਮੈਨਜਮੈਂਟ ਦੀ ਅਰਥੀ ਫੂਕੀ ਗਈ ਅਤੇ ਇਸ ਮੌਕੇ ਮੁਲਾਜਮ ਆਗੂਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੇ ਵੱਖ-ਵੱਖ ਮਹਿਕਮਿਆਂ ਵਿੱਚ ਕੰਮ ਕਰਦੇ ਠੇਕਾ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ। ਪਰ ਸਾਡੇ ਚਾਰ ਸਾਲਾਂ ਦਾ ਸਮਾਂ ਬੀਤਣ ਤੋਂ ਬਾਅਦ ਵੀ ਰੈਗੂਲਰ ਕਰਨ ਤੋਂ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ।

ਟੈਕਨੀਕਲ ਸਰਵਿਸਜ਼ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਬ ਡਵੀਜਨ ਰੀਠਖੇੜੀ ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਅੰਦਰ ਵੱਖ-ਵੱਖ ਅਦਾਰਿਆਂ ਅੰਦਰ ਕੰਮ ਕਰਦੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਬਣਾ ਕੇ ਸੰਘਰਸ਼ ਕਰ ਰਹੇ ਹਨ ਅਤੇ ਇਨ੍ਹਾਂ ਵੱਲੋਂ ਪੰਜਾਬ ਅੰਦਰ ਤਿੰਨ ਜਗ੍ਹਾਂ ਨੈਸ਼ਨਲ ਹਾਈਵੇ 10 ਜੁਲਾਈ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਇਨ੍ਹਾਂ ਸੜਕਾਂ ਜਾਮ ਦੇ ਵਿੱਚ ਸ਼ਾਮਲ ਹੋਣ ਦਾ ਪ੍ਰਣ ਕੀਤਾ ਗਿਆ ਅਤੇ 8 ਜੁਲਾਈ ਤੋਂ 31 ਜੁਲਾਈ ਤੱਕ ਵਰਕਟੂਰੂਲ ਅਨੁਸਾਰ ਕੰਮ ਕੀਤਾ ਜਾਵੇਗਾ ਅਤੇ ਚੇਅਰਮੈਨ ਤੇ ਮੈਂਬਰਾਂ ਦੇ ਫੀਲਡ ਵਿੱਚ ਆਉਣ ਤੇ ਕਾਲੇ ਝੰਡਿਆਂ ਨਾਲ ਘਿਰਾਓ ਕੀਤੇ ਜਾਣਗੇ ਅਤੇ 29 ਜੁਲਾਈ ਨੂੰ ਹੈਡ ਆਫਿਸ ਪਟਿਆਲਾ ਵਿਖੇ ਸਾਂਝਾ ਧਰਨਾ ਦੇ ਕੇ ਮੋਤੀ ਬਾਗ ਮਹਿਲ ਵੱਲ ਮੁਜਾਹਰਾ ਕੀਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।