ਪੰਜਾਬ ’ਚੋਂ ਵੀਕੈਂਡ ਤੇ ਰਾਤ ਦਾ ਕਰਫਿਊ ਹਟਿਆ ਇੰਡੋਰ ’ਚ 100 ਅਤੇ ਆਊਟਡੋਰ ’ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ

Anti Drug Campaign, Punjab Govt, CM, Amrinder Singh

ਬਾਰ, ਸਿਨੇਮਾ, ਰੈਸਟੋਰੈਂਟ, ਸਪਾ, ਜਿੰਮ, ਮਾਲਜ਼ ਆਦਿ ਸਟਾਫ ਤੇ ਵਿਜ਼ਟਰਜ਼ ਦੇ ਟੀਕੇ ਦੀ ਇਕ ਖੁਰਾਕ ਨਾਲ ਖੋਲੇ ਜਾ ਸਕਦੇ

  • ਕਾਲਜਾਂ, ਕੋਚਿੰਗ ਸੈਂਟਰ ਆਦਿ ਵੈਕਸੀਨ ਸਰਟੀਫਿਕੇਟ ਦੀ ਸ਼ਰਤ ਨਾਲ ਖੋਲਣ ਦੀ ਦਿੱਤੀ ਇਜਾਜ਼ਤ, ਪਰ ਸਕੂਲ ਹਾਲੇ ਬੰਦ ਹੀ ਰਹਿਣਗੇ

ਸੱਚ ਕਹੂੰ ਨਿਊਜ਼, ਚੰਡੀਗੜ। ਸੂਬੇ ਵਿੱਚ ਕੋਵਿਡ ਦੀ ਪਾਜ਼ੇਟਵੀਟੀ ਦਰ ਘਟ ਕੇ 0.4 ਫੀਸਦੀ ਆਉਣ ’ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲੇ ਵਿੱਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ.ਜੀ.ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜਿਆ ਘਰ ਆਦਿ ਖੋਲ੍ਹਣ ਦੇ ਵੀ ਹੁਕਮ ਕੀਤੇ ਬਸ਼ਰਤੇ ਸਾਰੇ ਯੋਗ ਸਟਾਫ ਮੈਂਬਰ ਅਤੇ ਵਿਜ਼ਟਰਜ਼ ਦੇ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਸਾਰੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਉਨਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਦੋ ਹਫਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ। ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖਤੀ ਨਾਲ ਕੀਤੀ ਜਾਵੇ।ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲਿਆਂ ਵਿੱਚ ਪਾਜ਼ੇਟਿਵਟੀ ਦਰ ਇਕ ਫੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।