ਰਾਜਸਭਾ ਸਭਾਪਤੀ ਵੈਂਕਈਆ ਨਾਇਡੂ ਨੇ ਰਾਜਨੀਤਿਕ ਦਲਾਂ ਦੀ ਬੁਲਾਈ ਬੈਠਕ
ਨਵੀਂ ਦਿੱਲੀ (ਏਜੰਸੀ)। ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ਨੀਵਾਰ ਸ਼ਾਮ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਬੈਠਕ ਬੁਲਾਈ ਹੈ। ਸੰਸਦ ਦਾ ਸੈਸ਼ਨ 19 ਜੁਲਾਈ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ। ਰਾਜ ਸਭਾ ਸਕੱਤਰੇਤ ਦੇ ਸੂਤਰਾਂ ਨੇ ਇਥੇ ਦੱਸਿਆ ਕਿ ਸਦਨ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸਮੂਹਾਂ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਸੂਤਰਾਂ ਅਨੁਸਾਰ ਇਹ ਬੈਠਕ ਉਪ ਰਾਸ਼ਟਰਪਤੀ ਦੀ ਰਿਹਾਇਸ਼ ‘ਤੇ ਹੋਵੇਗੀ। ਹੁਣ ਤੱਕ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ 40 ਤੋਂ ਵੱਧ ਨੇਤਾਵਾਂ ਅਤੇ ਕੇਂਦਰੀ ਮੰਤਰੀਆਂ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੈਠਕ ਵਿਚ ਸਦਨ ਦੇ ਸੁਚਾਰੂ ਕੰਮਕਾਜ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।