ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਮੀਟੰਗ ’ਚ ਅਮਰਿ...

    ਮੀਟੰਗ ’ਚ ਅਮਰਿੰਦਰ ਸਿੰਘ ਕਰ ਸਕਦੇ ਹਨ ਵੱਡਾ ਧਮਾਕਾ

    Shiromani Panel, Not Support, Analysts, Elections, Amarinder

    ਸਾਥੀ ਕੈਬਨਿਟ ਤੇ ਵਿਧਾਇਕਾਂ ਦੀ ਸੱਦੀ ਮੀਟਿੰਗ

    ਚੰਡੀਗੜ੍ਹ, (ਅਸ਼ਵਨੀ ਚਾਵਲਾ)। ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਚੰਡੀਗੜ੍ਹ ’ਚ ਹੁਣ ਸਭ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ’ਤੇ ਟਿਕੀਆਂ ਹੋਈਆਂ ਹਨ ਕਿਉਂਕਿ ਉਹ ਕਿਸੇ ਵੀ ਸਮੇਂ ਵੱਡਾ ਧਮਾਕਾ ਕਰ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਕਰੀਬੀ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦੀ ਇੱਕ ਮੀਟਿੰਗ 11:00 ਵਜੇ ਰੱਖੀ ਹੈ। ਇਸ ਮੀਟਿੰਗ ਦੌਰਾਨ ਸਿਰਫ਼ ਮੌਜ਼ੂਦਾ ਹਾਲਾਤਾਂ ’ਤੇ ਚਰਚਾ ਹੋਵੇਗੀ ਸਗੋਂ ਕੋਈ ਵੱਡਾ ਫੈਸਲਾ ਵੀ ਲਿਆ ਜਾ ਸਕਦਾ ਹੈ।

    ਇਹ ਵੱਡਾ ਫੈਸਲਾ ਕੀ ਹੋਵੇਗਾ ਇਸ ’ਤੇ ਚਰਚਾ ਕਰਨਾ ਹਾਲੇ ਮੁਮਕਿਨ ਨਹੀਂ ਹੈ ਪਰੰਤੂ ਦੱਸਿਆ ਜਾ ਰਿਹਾ ਹੈ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਆਪਣੇ ਅਧਿਕਾਰ ਖੇਤਰ ਦੀ ਵਰਤੋਂ ਕਰਦਿਆਂ ਕੈਬਨਿਟ ’ਚ ਵੱਡਾ ਫੇਰਬਦਲ ਕਰ ਸਕਦੇ ਹਨ ਜਿਸ ’ਚ ਉਹ ਉਨ੍ਹਾਂ ਕੈਬਨਿਟ ਮੰਤਰੀਆਂ ਦੀ ਛੁੱਟੀ ਕਰ ਸਕਦੇ ਹਨ ਜੋ ਕਿ ਜਨਪਦ ਤੌਰ ’ਤੇ ਕੈਪਟਨ ਅਮਰਿੰਦਰ ਸਿਘ ਦੇ ਖਿਲਾਫ਼ ਹੁੰਦੇ ਹੋਏ ਸਿੱਧੂ ਖੇਮੇ ਨਾਲ ਜੁੜੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ’ਚ ਕੌਣ-ਕੌਣ ਸ਼ਾਮਲ ਹੋਣ ਜਾ ਰਿਹਾ ਹੈ ਤੇ ਉਸ ਮੀਟਿੰਗ ’ਚ ਕੀ ਕੁਝ ਹੋਵੇਗਾ ਹਾਲੇ ਕੁਝ ਸਾਫ਼ ਨਹੀਂ ਹੇ ਪਰ ਅਗਲੇ ਡੇਢ-ਦੋ ਘੰਟਿਆ ’ਚ ਪੰਜਾਬ ’ਚ ਕੀ ਵੱਡਾ ਸਿਆਸੀ ਧਮਾਕਾ ਹੋਵੇਗਾ ਇਹ ਸਭ ਦੇ ਸਾਹਮਣੇ ਆ ਜਾਵੇਗਾ।।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।