ਸ਼ੋਪੀਆਂ ’ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਢੇਰ

Terrorist

ਮੁਕਾਬਲਾ ਹਾਲੇ ਵੀ ਜਾਰੀ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ ਇੱਕ ਉੱਚ ਕਮਾਂਡਰ ਸਮੇਤ ਦੋ ਅੱਤਵਾਦੀ ਮਾਰੇ ਗੲੈ ਆਈਜੀਪੀ ਵਿਜੈ ਕੁਮਾਰ ਨੇ ਉੱਚ ਕਮਾਂਡਰ ਇਸ਼ਫਾਕ ਡਾਰ ਉਰਫ ਅਬੂ ਅਕਰਮ ਦੇ ਮਾਰੇ ਜਾਣ ’ਤੇ ਸੁਰੱਖਿਆ ਬਲਾਂ ਨੂੰ ਵਧਾਈ ਦਿੱਤੀ ਲਸ਼ਕਰ-ਏ-ਤੋਇਬਾ ਦਾ ਇਹ ਉੱਚ ਕਮਾਂਡਰ 2017 ਤੋਂ ਅੱਤਵਾਦੀ ਗਤੀਵਿਧੀਆਂ ’ਚ ਸਰਗਰਮ ਸੀ ਪੁਲਿਸ ਦੇ ਇੱਕ ਬੁਲਾਰੇ ਨੇ ਦੱਸਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੁਫ਼ੀਆ ਸੂਚਨਾ ਦੇ ਅਧਾਰ ’ਤੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ), ਕੌਮੀ ਰਾਈਫਲਸ (ਆਰਆਰ) ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੇ ਸਾਂਝੇ ਤੌਰ ’ਤੇ ਐਤਵਾਰ ਦੇਰ ਰਾਤ ਸ਼ੋਪੀਆਂ ’ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਮੁਕਾਬਲਾ ਹਾਲੇ ਵੀ ਜਾਰੀ

ਇਸ ਦੌਰਾਨ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇੱਕ ਖਾਸ ਖੇਤਰ ਵੱਲ ਵਧ ਰਹੇ ਸਨ ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਤੇ ਫਿਰ ਮੁਕਾਬਲਾ ਸ਼ੁਰੂ ਹੋ ਗਿਆ ਉਨ੍ਹਾਂ ਦੱਸਿਆ ਕਿ ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।