ਮਾਮਲਾ ਅਨਮੋਲ ਗਗਨ ਮਾਨ ਵੱਲੋਂ ਕੀਤੀ ਭੜਕਾਊ ਬਿਆਨਬਾਜ਼ੀ ਦਾ
-
ਬਾਬਾ ਭੀਮ ਰਾਓ ਅੰਬੇਦਕਰ ਦੇ ਖਿਲਾਫ਼ ਕੋਈ ਅਵਾਜ਼ ਸਹਿਣ ਨਹੀਂ ਕਰਾਂਗੇ : ਜਸਵੀਰ ਸਿੰਘ
ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ, ਸੰਗਰੂਰ। ਆਮ ਆਦਮੀ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਵੱਲੋਂ ਭਾਰਤੀ ਸੰਵਿਧਾਨ ਦੇ ਖਿਲਾਫ਼ ਵਰਤੀ ਗਈ ਕਥਿਤ ਮਾੜੀ ਭਾਸ਼ਾ ਦੇ ਖਿਲਾਫ਼ ਅੱਜ ਬਹੁਜਨ ਸਮਾਜ ਪਾਰਟੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ‘ਸੰਵਿਧਾਨ ਕੇ ਸਨਮਾਨ ਮੇਂ, ਬਸਪਾ ਮੈਦਾਨ ਮੇਂ’ ਤਹਿਤ ਵੱਡਾ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ।
ਅੱਜ ਵੱਡੀ ਗਿਣਤੀ ਵਿੱਚ ਬਸਪਾ ਵਰਕਰਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚੋਂ ਇਕੱਠੇ ਹੋ ਕੇ ਰੋਸ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਦੇ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਅੱਜ ਬਸਪਾ ਵਰਕਰ ਪਹਿਲਾਂ ਸਥਾਨਕ ਪੁਲਿਸ ਲਾਈਨਜ਼ ਨੇੜੇ ਇਕੱਠੇ ਹੋਏ ਅਤੇ ਇੱਥੋਂ ਇੱਕ ਜਲੂਸ ਦੀ ਸ਼ਕਲ ਵਿੱਚ ਭਗਵੰਤ ਮਾਨ ਦੀ ਰਿਹਾਇਸ਼ ਡ੍ਰੀਮ ਲੈਂਡ ਪਟਿਆਲਾ ਰੋਡ ਵੱਲ ਚਾਲੇ ਪਾਏ ਬਸਪਾ ਵਰਕਰ ਸੈਂਕੜਿਆਂ ਦੀ ਗਿਣਤੀ ਵਿੱਚ ਸਨ ਪੁਲਿਸ ਨੇ ਸਥਿਤੀ ਨੂੰ ਕੰਟਰੋਲ ਵਿੱਚ ਰੱਖਣ ਲਈ ਕੋਠੀ ਤੋਂ ਪਹਿਲਾਂ ਦੋ ਥਾਵਾਂ ਤੇ ਬੈਰੀਕੇਡ ਲਾਏ ਹੋਏ ਸਨ ਰੋਸ ਵਿੱਚ ਆਏ ਬਸਪਾ ਵਰਕਰਾਂ ਨੇ ਜਦੋਂ ਮਾਨ ਦੀ ਕੋਠੀ ਵੱਲ ਨੂੰ ਵਧਣਾ ਸ਼ੁਰੂ ਕੀਤਾ ਤਾਂ ਡੀ.ਐਸ.ਪੀ. ਸਤਪਾਲ ਸ਼ਰਮਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਬਸਪਾ ਵਰਕਰਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਆਮ ਆਦਮੀ ਪਾਰਟੀ ਦੀ ਆਗੂ ਅਨਮੋਲੀ ਗਗਨ ਮਾਨ ਨੇ ਭਾਰਤੀ ਸੰਵਿਧਾਨ ਦੇ ਖਿਲਾਫ਼ ਬੋਲ ਕੇ ਬਾਬਾ ਭੀਮ ਰਾਓ ਅੰਬੇਦਕਰ ਦੇ ਵਿਰੁੱਧ ਆਵਾਜ਼ ਚੁੱਕੀ ਹੈ ਜਿਸ ਨੂੰ ਸਮੁੱਚੇ ਬਸਪਾ ਵਰਕਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਉਨ੍ਹਾਂ ਕਿਹਾ ਕਿ ਏਨਾ ਕੁਝ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਅਨਮੋਲ ਗਗਨ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਅਸੀਂ ਭਗਵੰਤ ਮਾਨ ਦਾ ਘਿਰਾਓ ਕਰਨ ਆਏ ਹੋਏ ਹਾਂ।
ਉਨ੍ਹਾਂ ਕਿਹਾ ਕਿ ਇਕੱਲੀ ਆਪ ਹੀ ਨਹੀਂ ਕਾਂਗਰਸ ਤੇ ਹੋਰਨਾਂ ਪਾਰਟੀਆਂ ਵੱਲੋਂ ਦਲਿਤਾਂ ਦੇ ਖਿਲਾਫ਼ ਹਮੇਸ਼ਾ ਬਿਆਨਬਾਜ਼ੀ ਕੀਤੀ ਗਈ ਹੈ ਜਿਸ ਕਾਰਨ ਦਲਿਤਾਂ ’ਚ ਭਾਰੀ ਰੋਸ ਹੈ ਅਤੇ ਅਸੀਂ ਪੰਜਾਬ ਪੱਧਰ ਤੇ ਇਸ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਵੀ ਬਸਪਾ ਪਾਰਟੀ ਨੂੰ ‘ਅਪਵਿੱਤਰ’ ਕਹਿ ਕੇ ਬਦਜ਼ੁਬਾਨੀ ਕੀਤੀ ਸੀ ਪਰ ਹੁਣ ਬਸਪਾ ਅਜਿਹਾ ਕੁਝ ਸਹਿਣ ਨਹੀਂ ਕਰੇਗੀ ਤੇ ਸਮੁੱਚੇ ਪੰਜਾਬ ਵਿੱਚ ਆਪ, ਕਾਂਗਰਸ, ਭਾਜਪਾ ਦੇ ਖਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾਈ ਆਗੂ ਚਮਕੌਰ ਸਿੰਘ ਵੀਰ ਤੋਂ ਇਲਾਵਾ ਹੋਰ ਵੀ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।