ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਹੀਂ ਵਾਲੇ ਬਿਆਨ ’ਤੇ ਗਰਮਾਈ ਸਿਆਸਤ, ਕੇਂਦਰ ਨੇ ਆਪਣੀਆਂ ਗਲਤੀਆਂ ਨੂੰ ਲੁਕਾਉਣ ਲਈ ਬੋਲਿਆ ਝੂਠ: ਸਿਸੌਦੀਆ

ਕੇਂਦਰ ਨੇ ਆਪਣੀਆਂ ਗਲਤੀਆਂ ਨੂੰ ਲੁਕਾਉਣ ਲਈ ਬੋਲਿਆ ਝੂਠ

ਏਜੰਸੀ ਨਵੀਂ ਦਿੱਲੀ। ਕੇਂਦਰ ਸਰਕਾਰ ਵੱਲੋਂ ਅੱਜ ਰਾਜ ਸਭਾ ’ਚ ਕੋਰੋਨਾ ਦੀ ਦੂਜੀ ਲਹਿਰ ’ਚ ਆਕਸੀਜਨ ਦੀ ਕਮੀ ਨਾਲ ਕੋਈ ਮੌਤ ਨਾ ਹੋਣ ਦਾ ਬਿਆਨ ਦੇਣ ’ਤੇ ਸਿਆਸਤ ਗਰਮਾ ਗਈ ਹੈ ਕਾਂਗਰਸ, ਸ਼ਿਵਸੈਨਾ, ਆਮ ਆਦਮੀ ਪਾਰਟੀ ਸਮੇਤ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨੇ ਮਾਮਲੇ ’ਚ ਸਰਕਾਰ ’ਤੇ ਝੂਠ ਬੋਲਣ ਅਤੇ ਸੱਚਾਈ ਲੁਕਾਉਣ ਦੇ ਗੰਭੀਰ ਦੋਸ਼ ਲਾਏ ਹਨ। ਹਾਲਾਂਕਿ ਭਾਜਪਾ ਨੇ ਵਿਰੋਧੀ ਧਿਰਾਂ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਗੈਰ ਭਾਜਪਾ ਸ਼ਾਸਿਤ ਸੂਬਿਆਂ ’ਤੇ ਕੇਂਦਰ ਨੂੰ ਗਲਤ ਸੂਚਨਾ ਦੇਣ ਦਾ ਦੋਸ਼ ਲਾਇਆ ਹੈ ।

ਸਰਕਾਰ ਦੇ ਜਵਾਬ ’ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਨੇ ਕਿਹਾ, ਕੇਂਦਰ ਸਰਕਾਰ ਝੂਠ ਬੋਲ ਰਹੀ ਹੈ ਕਿ ਕੋਰੋਨਾ ਦੀ ਦੂਜੀ ਲਹਿਰ ’ਚ ਆਕਸੀਜਨ ਦਾ ਕੋਈ ਸੰਕਟ ਨਹੀਂ ਸੀ ਅਤੇ ਕੋਈ ਮੌਤ ਨਹੀਂ ਹੋਈ 15 ਅਪਰੈਲ ਤੋਂ 10 ਮਈ ਦਰਮਿਆਨ ਦੇਸ਼ ਭਰ ’ਚ ਆਕਸੀਜਨ ਸੰਕਟ ਸੀ। ਇਸ ਸਮੇਂ ਕੇਂਦਰ ਨੇ ਆਕਸੀਜਨ ਦਾ ਕੁਪ੍ਰਬੰਧਨ ਕੀਤਾ ਸੀ, ਜਿਸ ਕਾਰਨ ਹਸਪਤਾਲਾਂ ’ਚ ਭਾਜੜ ਪੈ ਗਈ ਸੀ ਉਨ੍ਹਾਂ ਨੇ ਕਿਹਾ ਕਿ ਕੇਂਦਰ ਆਪਣੀਆਂ ਗਲਤੀਆਂ ਨੂੰ ਲੁਕਾਉਣ ਲਈ ਝੂਠ ਬੋਲ ਰਿਹਾ ਹੈ ਉਸ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ।

ਦੇਸ਼ ’ਚ ਆਕਸੀਜਨ ਦੀ ਕਮੀ ਕਾਰਨ ਹੋਈਆਂ ਸਨ ਦਰਜ਼ਨਾਂ ਮਰੀਜ਼ਾਂ ਦੀ ਮੌਤ

ਜ਼ਿਕਰਯੋਗ ਹੈ ਕਿ ਅਪਰੈਲ-ਮਈ ’ਚ ਦੂਜੀ ਲਹਿਰ ਦੌਰਾਨ ਹਸਪਤਾਲਾਂ ’ਚ ਆਕਸੀਜਨ ਦੀ ਕਮੀ ਆ ਗਈ ਸੀ ਇਸ ਕਾਰਨ ਦਿੱਲੀ, ਗੋਵਾ, ਪੰਜਾਬ, ਉੱਤਰ ਪ੍ਰਦੇਸ਼, ਕਰਨਾਟਕ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਸਮੇਤ ਕਈ ਸੂਬਿਆਂ ’ਚ ਦਰਜਨਾਂ ਮਰੀਜ਼ਾਂ ਦੀ ਮੌਤ ਹੋ ਗਈ ਸੀ ਹਾਲਾਤ ਇੰਨੇ ਵਿਗੜ ਗਏ ਸਨ ਕਿ ਸੂਬਿਆਂ ਦੇ ਹਾਈ ਕੋਰਟਾਂ ਦੇ ਨਾਲ ਸੁਪਰੀਮ ਕੋਰਟ ਨੂੰ ਵੀ ਇਸ ’ਚ ਦਖਲ ਦੇਣਾ ਪਿਆ ਸੀ ਸੁਪਰੀਮ ਕੋਰਟ ਨੇ ਕੇਂਦਰ ਨੂੰ ਝਾੜ ਪਾਉਂਦਿਆਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਸਨ।

ਆਕਸੀਜਨ ਦੀ ਕਮੀ ਨਾਲ ਕਿਸੇ ਦੀ ਮੌਤ ਨਹੀਂ ਹੋਈ: ਭਾਜਪਾ

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਕੇਂਦਰ ਸਰਕਾਰ ਦੇ ਆਕਸੀਜਨ ਦੀ ਕਮੀ ਨਾਲ ਮੌਤ ਨਾ ਹੋਣ ਵਾਲੇ ਬਿਆਨ ’ਤੇ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਕਿਹਾ ਹੈ ਕਿ ਕਿਸੇ ਵੀ ਸੂਬੇ ਨੇ ਨਹੀਂ ਕਿਹਾ ਕਿ ਆਕਸੀਜਨ ਦੀ ਕਮੀ ਨਾਲ ਮੌਤ ਹੋਈ ਹੈ ਭਾਜਪਾ ਬੁਲਾਰਾ ਸੰਬਿਤ ਪਾਤਰਾ ਨੇ ਬੁੱਧਵਾਰ ਨੂੰ ਇੱਕ ਕਾਨਫਰੰਸ ’ਚ ਕਿਹਾ, ਕੇਂਦਰ ਸਰਕਾਰ ਦੇ ਜਵਾਬ ’ਤੇ ਤਿੰਨ ਚੀਜ਼ਾਂ ਧਿਆਨ ਦੇਣ ਯੋਗ ਹੈ।

ਪਹਿਲਾ ਕੇਂਦਰ ਕਹਿੰਦੀ ਹੈ ਕਿ ਸਿਹਤ ਸੂਬਿਆਂ ਦਾ ਵਿਸ਼ਾ ਹੈ ਦੂਜਾ ਕੇਂਦਰ ਕਹਿੰਦੀ ਹੈ ਕਿ ਅਸੀਂ ਸਿਰਫ ਸੂਬਿਆਂ ਦੇ ਭੇਜੇ ਅੰਕੜਿਆਂ ਨੂੰ ਇਕੱਠਾ ਕਰਦੇ ਹਾਂ ਅਤੇ ਤੀਜਾ ਸਰਕਾਰ ਨੇ ਇੱਕ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ, ਜਿਸ ਦੇ ਆਧਾਰ ’ਤੇ ਸੂਬਾ ਆਪਣੇ ਮੌਤ ਦੇ ਅੰਕੜਿਆਂ ਨੂੰ ਰਿਪੋਰਟ ਕਰ ਸਕਣ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਨੇ ਆਕਸੀਜਨ ਦੀ ਕਮੀ ਨੂੰ ਲੈ ਕੇ ਹੋਈ ਮੌਤ ’ਤੇ ਕੋਈ ਅੰਕੜਾ ਨਹੀਂ ਭੇਜਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ।