ਜ਼ੀਰਾ ਤੋਂ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਜਾ ਰਹੀ ਬੱਸ ਹੋਈ ਹਾਦਸੇ ਦਾ ਸ਼ਿਕਾਰ ਡਰਾਈਵਰ ਸਮੇਤ ਤਿੱਨ ਦੀ ਹੋਈ ਮੌਤ

ਜ਼ੀਰਾ ਤੋਂ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਜਾ ਰਹੀ ਬੱਸ ਹੋਈ ਹਾਦਸੇ ਦਾ ਸ਼ਿਕਾਰ ਡਰਾਈਵਰ ਸਮੇਤ ਤਿੱਨ ਦੀ ਹੋਈ ਮੌਤ

ਜੀਰਾ/ਮੋਗਾ (ਸੁਭਮ ਖੁਰਾਣਾ)। ਅੱਜ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾ ਰਿਹਾ ਹੈ ਜਿਸਦੇ ਚਲਦਿਆਂ ਚੰਡੀਗਡ਼੍ਹ ਦੇ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਰੱਖਿਆ ਗਿਆ ਹੈ। ਇਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਵੱਡੀ ਗਿਣਤੀ ਦੇ ਵਿੱਚ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ ਸੀ ।

ਇਸ ਕਾਫ਼ਲੇ ਦੀ ਇਕ ਬੱਸ ਜੋ ਕਿ ਜ਼ੀਰਾ ਵਾਇਆ ਕੋਟ ਈਸੇ ਖਾਂ ਮੋਗਾ ਜਾ ਰਹੀ ਸੀ ਅਤੇ ਜਦੋਂ ਇਹ ਬੱਸ ਪਿੰਡ ਲੁਹਾਰਾ ਦੇ ਨਜ਼ਦੀਕ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਦੇ ਨਾਲ ਇਸ ਬੱਸ ਦੀ ਟੱਕਰ ਹੋ ਗਈ ਇਸ ਹਾਦਸੇ ਦੌਰਾਨ ਜਿਥੇ ਵੱਡੀ ਗਿਣਤੀ ਦੇ ਵਿਚ ਸਵਾਰੀਆਂ ਜ਼ਖ਼ਮੀ ਹੋ ਗਈਆਂ ਉਥੇ ਹੀ ਡਰਾਈਵਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ