ਮੰਤਰੀ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਦੀ ਪਹਿਲੀ ਇਕੱਠੀਆਂ ਦੀ ਤਸਵੀਰ ਆਈ ਸਾਹਮਣੇ
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਕਾਂਗਰਸ ਦੇ ਨਵੇੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਵਿਵਾਦ ਖਤਮ ਹੁੰਦਾ ਦਿਸ ਰਿਹਾ ਹੈ ਕੈਪਟਨ ਤੇ ਸੂਬਾ ਪ੍ਰਧਾਨ ਸਿੱਧੂ ਦਰਮਿਆਨ ਪਿਛਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਸੀ ਸਿੱਧੂ ਥੋੜ੍ਹੀ ਦੇਰ ’ਚ ਸੂਬਾ ਕਾਂਗਰਸ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲਣਗੇ ਜਿਸ ਦੇ ਲਈ ਉਹ ਕਾਂਗਰਸ ਭਵਨ ਪਹੁੰਚੇ ਚੁੱਕੇ ਹਨ ਉਨ੍ਹਾਂ ਇਲਾਵਾ ਕਈ ਵੱਡੇ ਕਾਂਗਰਸ ਆਗੂ ਵੀ ਸਿੱਧੂ ਦੇ ਤਾਜਪੋਸ਼ੀ ਸਮਾਗਮ ’ਚ ਸ਼ਾਮਲ ਹੋਣ ਲਈ ਪੁੱਜ ਚੁੱਕੇ ਹਨ ਤੇ ਲਗਾਤਾਰ ਵਰਕਰਾਂ ਦਾ ਆਉਣਾ ਜਾਰੀ ਹੈ ।ਮੁੱਖ
ਤਾਜਪੋਸ਼ੀ ਸਮਾਗਮ ’ਚ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ ਦੋਵੇਂ ਆਗੂ ਇਕੱਠੇ ਬੈਠੇ ਹਨ ਤੇ ਇੱਕ ਦੂਜੇ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ।
ਹੁਣ ਸਭ ਦੀਆਂ ਨਜ਼ਰਾਂ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਹੋਣਗੀਆਂ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਕਾਰਜਕਾਰੀ ਪ੍ਰਧਾਨਾਂ ’ਚੋਂ ਦੋ ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੇ ਅਮਰਿੰਦਰ ਨਾਲ ਸਿਸਵਾਂ ਫਾਰਮ ਹਾਊਸ ’ਚ ਮਿਲ ਕੇ ਉਨ੍ਹਾਂ ਨੂੰ ਪ੍ਰੋਗਰਾਮ ਦਾ ਸੱਦਾ ਪੱਤਰ ਦਿੱਤਾ ਸੀ ਇਸ ਪੱਤਰ ’ਤੇ ਚਾਰ ਕਾਰਜਕਾਰੀ ਪ੍ਰਧਾਨਾਂ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਤੇ 55 ਦੇ ਕਰੀਬ ਵਿਧਾਇਕਾਂ ਦੇ ਵੀ ਦਸਤਖ਼ਤ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ