ਪੇਗਾਸਸ ਮੁੱਦੇ ’ਤੇ ਹੰਗਾਮਾ, ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
ਨਵੀਂ ਦਿੱਲੀ (ਏਜੰਸੀ)। ਸੰਸਦ ਦਾ ਮੌਨਸੂਨ ਸੈਸ਼ਨ ਵਿਰੋਧੀ ਸਾਂਸਦਾਂ ਦੇ ਹੰਗਾਮੇ ਦੌਰਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਦੋ ਦਿਨ ਦੀ ਛੁੱਟੀ ਤੋਂ ਬਾਅਦ ਸੋਮਵਾਰ ਨੂੰ ਜਦੋਂ ਸੰਸਦ ਦੀ ਕਾਰਵਾਈ ਫਿਰ ਸ਼ੁਰੂ ਹੋਈ ਤਾਂ ਰਾਜ ਸਭਾ ’ਚ ਵਿਰੋਧੀ ਸਾਂਸਦਾਂ ਦਾ ਹੰਗਾਮਾ ਸ਼ੁਰੂ ਹੋ ਗਿਆ ਹੰਗਾਮੇ ਦੇ ਚੱਲਦਿਆਂ ਰਾਜ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।
ਦਰਅਸਲ, ਵਿਰੋਧੀ ਪੇਗਾਗਸ, ਕਿਸਾਨ ਅੰਦੋਲਨ ਤੇ ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਦੇ ਖਿਲਾਫ਼ ਹਮਲਾਵਰ ਹੈ ਰਾਜ ਸਭਾ ’ਚ ਸਭਾਪਤੀ ਨੇ ਤ੍ਰਿਣਮੂਲ ਕਾਂਗਰਸ ਪਾਰਟੀ ਦੇ ਸਾਂਸਦ ਸ਼ਾਂਤਨੁ ਸੇਨ ਨੂੰ ਮੌਜ਼ੂਦ ਸੈਸ਼ਨ ਦੇ ਬਾਕੀ ਸਮੇਂ ਲਈ ਬਰਖਾਸਤ ਕਰ ਦਿੱਤਾ ਇਸ ਤੋਂ ਬਾਅਦ ਵਿਰੋਧੀਆਂ ਨੂੰ ਇੱਕ ਹੋਰ ਮੁੱਦਾ ਮਿਲ ਗਿਆ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਆਮ ਆਦਮੀ ਪਾਰਟੀ ਦੇ ਸਾਂਸਦਾਂ ਨੇ ਸੰਸਦ ਭਵਨ ’ਚ ਗਾਂਧੀ ਪ੍ਰਤਿਮਾ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਮੌਤ ਦਾ ਵਾਰੰਟ ਵਾਪਸ ਨਹੀਂ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ ਪਾਰਟੀ ਨੇ ਲੋਕ ਸਭਾ ’ਚ ਮੁਲਤਵੀ ਪ੍ਰਸਤਾਵ ਵੀ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ