ਅਜੇ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਾਂ, ਕਿਸੇ ਪਾਰਟੀ ’ਚ ਸ਼ਾਮਲ ਨਹੀਂ ਹੋ ਰਿਹਾ : ਧੀਰਾ ਖੁੱਡੀਆਂ
ਲੰਬੀ/ਮਲੋਟ, (ਮੇਵਾ ਸਿੰਘ) ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਸੋਸ਼ਲ ਮੀਡੀਆਂ ’ਤੇ ਆ ਰਹੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਵਿਚ ਸ਼ਾਮਲ ਨਹੀਂ ਹੋ ਰਹੇ, ਉਹ ਤਾਂ ਹੁਣ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹਨ। ਜ਼ਿਕਰਯੋਗ ਹੈ ਕਿ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਹ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਬਾਰੇ ਬੋਲਦਿਆਂ ਰਣਧੀਰ ਸਿੰਘ ਧੀਰਾ ਖੁੱਡੀਆਂ ਨੇ ਆਖਿਆ ਕਿ ਜਥੇਦਾਰ ਖੁੱਡੀਆਂ (ਉਸ ਦੇ ਚਾਚਾ ਜੀ) ਜਿਨ੍ਹਾਂ ਨੇ ਕਾਂਗਰਸ ਪਾਰਟੀ ਲਈ ਸਾਲਾਂਬੱਧੀ ਦਿਨ ਰਾਤ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕੀਤਾ, ਪਰੰਤੂ 2017 ’ਚ ਬਣੀ ਪੰਜਾਬ ਕਾਂਗਰਸ ਦੀ ਸਰਕਾਰ ਦੌਰਾਨ ਪਾਰਟੀ ਨੇ ਜਥੇਦਾਰ ਖੁੱਡੀਆਂ ਦੀ ਕੀਤੀ ਮਿਹਨਤ ਦਾ ਮੁੱਲ ਨਹੀਂ ਪਾਇਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਹਲਕਾ ਲੰਬੀ ਤੋਂ ਵੀ ਚੋਣ ਲੜੇ ਸਨ, ਨੇ ਅੱਜ ਤੱਕ ਲੋਕਾਂ ਦਾ ਧੰਨਵਾਦ ਤਾਂ ਕੀ ਕਰਨਾ ਸੀ, ਉਨ੍ਹਾਂ ਲੰਬੀ ਹਲਕੇ ਦੇ ਲੋਕਾਂ ਨੂੰ ਪਿਛਲੇ ਸਮੇਂ ਰਹੀਆਂ ਸਰਕਾਰਾਂ ਸਮੇਂ ਜੋ ਔਕੜਾਂ ਆਈਆਂ ਉਨ੍ਹਾਂ ਸਬੰਧੀ ਅੱਜ ਤੱਕ ਇੱਕ ਬਿਆਨ ਤੱਕ ਨਹੀਂ ਦਿੱਤਾ।
ਧੀਰਾ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਪਾਰਟੀ ਤੇ ਅਕਾਲੀ ਦਲ ਬਾਦਲ ਸਿਆਸਤ ਖੇਡਕੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਵਰਗੇ ਬੇਦਾਗ ਸਿਆਸੀ ਆਗੂ ਨੂੰ ਸਿਆਸਤ ਤੋਂ ਕਿਨਾਰੇ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਆਖਰ ’ਚ ਕਿਹਾ ਕਿ ਜੱਥੇਦਾਰ ਖੁੱਡੀਆਂ ਨੇ ਇਕਦਮ ਸਹੀ ਫੈਸਲਾ ਲਿਆ ਹੈ, ਤਾਂ ਜੋ ਰਲ ਕੇ ਸਿਆਸਤ ਖੇਡਣ ਵਾਲਿਆਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਜਵਾਬਤਲਬ ਕੀਤਾ ਜਾ ਸਕੇ। ਇੱਥੇ ਜ਼ਿਕਰ ਕਰਨਾ ਬਣਦਾ ਹੈ ਕਿ ਰਣਧੀਰ ਸਿੰਘ ਧੀਰਾ ਖੁੱਡੀਆਂ ਵੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ, ਤੇ ਉਨ੍ਹਾਂ ਵੀ ਕੁਝ ਮਹੀਨੇ ਪਹਿਲਾਂ ਕਾਂਗਰਸ ਪਾਰਟੀ ਨੂੰ ਛੱਡ ਕੇ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਹੋਣ ਨੂੰ ਤਰਜ਼ੀਹ ਦਿੱਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ