ਪ੍ਰਸ਼ਾਸ਼ਨ ਤੋਂ ਯੋਗ ਮੁਆਵਜ਼ਾ ਦੇਣ ਦੀ ਮੰਗ
(ਸੁਸ਼ੀਲ ਕੁਮਾਰ) ਭਾਦਸੋਂ । ਬੀਤੀ ਰਾਤ ਤੋਂ ਇਲਾਕੇ ਵਿਚ ਹੋ ਰਹੀ ਭਾਰੀ ਬਰਸਾਤ ਕਾਰਨ ਨਾਭਾ ਤਹਿਸੀਲ ਅਧੀਨ ਪੈਂਦੇ ਪਿੰਡ ਆਲੋਵਾਲ ਦੇ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਆਰਥਿਕ ਨੁਕਸਾਨ ਹੋ ਜਾਣ ਦੀ ਖਬਰ ਹੈ। ਮੀਂਹ ਕਾਰਨ ਮਕਾਨ ਦੀ ਡਿੱਗੀ ਹੋਈ ਛੱਤ ਨੂੰ ਦਿਖਾਉਂਦੇ ਹੋਏ ਸਰਬਣ ਸਿੰਘ ਪੁੱਤਰ ਨਰੰਜਣ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤੋਂ ਪੈ ਰਹੀ ਬਰਸਾਤ ਕਾਰਨ ਅੱਜ ਉਨ੍ਹਾਂ ਦੇ ਮਕਾਨ ਦੀ ਛੱਤ ਡਿੱਗ ਗਈ ਹੈ।
ਉਨ੍ਹਾਂ ਦੱਸਿਆ ਕਿ ਛੱਤ ਡਿੱਗਣ ਕਾਰਨ ਉਨ੍ਹਾਂ ਦਾ ਵਾਲ-ਵਾਲ ਬਚਾਅ ਹੋ ਗਿਆ ਪਰ ਕਮਰੇ ਅੰਦਰ ਪਿਆ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੋਲੋਂ ਰਹਿਣ ਲਈ ਦੋ ਕਮਰੇ ਸਨ, ਜਿਨ੍ਹਾਂ ਵਿਚ ਇਕ ਦੀ ਛੱਤ ਡਿੱਗ ਗਈ। ਉਨ੍ਹਾਂ ਪ੍ਰਸ਼ਾਸ਼ਨ ਤੋਂ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ