ਪਿੰਡ ਸੰਘੇੜਾ ਦੇ ਕਿਸਾਨ ਦੀ ਟਿੱਕਰੀ ਬਾਰਡਰ ’ਤੇ ਦਿਲ ਦਾ ਦੌਰਾ ਪੈਣ ਕਾਰਨ ਮੌਤ

ਮੁਆਵਜ਼ਾ ਤੇ ਹੋਰ ਮੰਗਾਂ ਦੀ ਪੂਰਤੀ ਪਿੱਛੋਂ ਕੀਤਾ ਜਾਵੇਗਾ ਮ੍ਰਿਤਕ ਕਿਸਾਨ ਦੀ ਲਾਸ਼ ਦਾ ਅੰਤਿਮ ਸਸਕਾਰ : ਜ਼ਿਲ੍ਹਾ ਆਗੂ ਬਦਰਾ

(ਜਸਵੀਰ ਸਿੰਘ ਗਹਿਲ) ਬਰਨਾਲਾ। ਜ਼ਿਲ੍ਹਾ ਬਰਨਾਲਾ ਦੇ ਪਿੰਡ ਸੰਘੇੜਾ ਦੇ ਇੱਕ ਕਿਸਾਨ ਦੀ ਟਿੱਕਰੀ ਬਾਰਡਰ ਦਿੱਲੀ ਵਿਖੇ ਸੰਘਰਸ਼ ਦੌਰਾਨ ਹੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਆਗੂ ਜਰਨੈਲ ਸਿੰਘ ਬਦਰਾ ਨੇ ਦੱਸਿਆ ਕਿ ਮੱਘਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਸੰਘੇੜਾ ਟਿੱਕਰੀ ਬਾਡਰ ਦਿੱਲੀ ਦੇ ਪੋਲ ਨੰਬਰ 245 ਨੇੜਲੇ ਕਸਾਰ ਪਿੰਡ ਵਿਖੇ ਸੰਘਰਸ਼ ’ਚ ਸ਼ਾਮਲ ਸੀ, ਜਿੱੱਥੇ ਮੱਘਰ ਸਿੰਘ (70) ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਲਾਸ਼ ਦਾ ਦਿੱਲੀ ਵਿਖੇ ਹੀ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਜੋ ਸੋਮਵਾਰ ਸਵੇਰੇ ਪਿੰਡ ਸੰਘੇੜਾ ਪੁੱਜ ਜਾਵੇਗੀ, ਜਿੱਥੇ ਦਸ ਲੱਖ ਰੁਪਏ ਦਾ ਮੁਆਵਜਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪਰਿਵਾਰ ਸਿਰ ਚੜੇ ਕਰਜ਼ੇ ’ਤੇ ਲਕੀਰ ਮਾਰੇ ਜਾਣ ਤੱਕ ਅੰਤਿਮ ਸਸਕਾਰ ਨਹੀ ਕੀਤਾ ਜਾਵੇਗਾ। ਇਸ ਮੌਕੇ ਮੱਖਣ ਸਿੰਘ ਭਦੌੜ, ਹਰਜੀਤ ਸਿੰਘ ਦੀਵਾਨਾ, ਕਰਤਾਰ ਸਿੰਘ, ਨਿਸਾਨ ਸਿੰਘ ਗੁੰਮਟੀ, ਕੇਵਲ ਸਿੰਘ ਧਨੌਲਾ, ਭੋਲਾ ਸਿੰਘ, ਬਲਦੇਵ ਸਿੰਘ ਭੋਲਾ ਆਦਿ ਆਗੂਆਂ ਨੇ ਕਿਸਾਨ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ