21 ਅਗਸਤ ਨੂੰ ਖ਼ਤਮ ਹੋ ਰਿਹੈ ਰਾਜਪਾਲ ਦਾ ਕਾਰਜਕਾਲ
- ਚੰਡੀਗੜ੍ਹ ਦੇ ਇੱਕ ਪ੍ਰੋਜੈਕਟ ਬਾਰੇ ਕੀਤੀ ਚਰਚਾ
(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਮੰਗਲਵਾਰ ਨੂੰ ਆਪਣੇ ਕੁਝ ਅਧਿਕਾਰੀਆਂ ਨਾਲ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਗਏ ਜਿੱਥੇ ਕਿ ਅਮਰਿੰਦਰ ਸਿੰਘ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਕਾਰਜਕਾਲ ਦੀ ਪ੍ਰਸੰਸਾ ਵੀ ਕੀਤੀ। ਪੰਜਾਬ ਦੇ ਰਾਜਪਾਲ ਦਾ ਕਾਰਜਕਾਲ ਇਸੇ ਮਹੀਨੇ 21 ਅਗਸਤ ਨੂੰ ਖ਼ਤਮ ਹੋਣ ਜਾ ਰਿਹਾ ਹੈ ਜਿਸ ਕਾਰਨ ਅਮਰਿੰਦਰ ਸਿੰਘ ਆਪਣੇ ਅਧਿਕਾਰੀਆਂ ਨਾਲ ਮਿਲਣ ਲਈ ਗਏ ਸਨ।
ਇੱਥੇ ਹੀ ਚੰਡੀਗੜ੍ਹ ਵਿਖੇ ਤਿਆਰ ਹੋ ਰਹੇ ਬੇਅੰਤ ਸਿੰਘ ਮੈਮੋਰੀਅਲ ਦੇ ਕੰਮ ਨੂੰ ਲੈ ਕੇ ਵੀ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਗੱਲਬਾਤ ਕੀਤੀ ਕਿ ਉਹ ਇਸ ਵਿੱਚ ਗਤੀ ਲੈ ਕੇ ਆਉਣ ਦੇ ਆਦੇਸ਼ ਅਧਿਕਾਰੀਆਂ ਨੂੰ ਦੇਣ। ਵੀ.ਪੀ. ਸਿੰਘ ਬਦਨੌਰ ਕੋਲ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵੀ ਕਾਰਜਭਾਰ ਹੈ, ਇਸ ਲਈ ਉਹ ਚੰਡੀਗੜ੍ਹ ਦੇ ਅਧਿਕਾਰੀਆਂ ਨੂੰ ਆਦੇਸ਼ ਦੇਣ ਕਿ ਬੇਅੰਤ ਸਿੰਘ ਮੈਮੋਰੀਅਲ ਨੂੰ ਜਲਦ ਹੀ ਮੁਕੰਮਲ ਕੀਤਾ ਜਾਵੇ ਅਤੇ ਇਸ ਲਈ ਜੇਕਰ ਹੋਰ ਫੰਡ ਦੀ ਲੋੜ ਪੈਂਦੀ ਹੈ ਤਾਂ ਪੰਜਾਬ ਸਰਕਾਰ ਦੇਣ ਨੂੰ ਵੀ ਤਿਆਰ ਹੈ। ਇਸ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਲ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਵੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ