5 ਨੂੰ ਪਟਿਆਲੇ ਕੂਚ ਕਰਨ ਦਾ ਐਲਾਨ
ਅਜੀਤਵਾਲ। (ਕਿਰਨ ਰੱਤੀ) ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ਤੇ ਤਿੰਨ ਅਤੇ ਚਾਰ ਨੂੰ ਮੁਕੰਮਲ ਤੌਰ ਤੇ ਕੰਮ ਜਾਮ ਕਰਨ ਦਾ ਪ੍ਰੋਗਰਾਮ ਤਹਿਤ ਬਿਜਲੀ ਘਰ ਅਜੀਤਵਾਲ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਐੱਚ ਬੀ ਤੇ ਸੀਐੱਚਡਬਲਿਊ ਠੇਕਾ ਕਾਮਿਆਂ ਨੇ ਸਰਕਾਰ ਤੋਂ ਮੰਗ ਕੀਤੀ।
ਬਿਨਾਂ ਸ਼ਰਤ ਠੇਕਾ ਕਾਮਿਆਂ ਨੂੰ ਵਿਭਾਗਾਂ ਵਿਚ ਲੈ ਕੇ ਰੈਗੂਲਰ ਕੀਤਾ ਜਾਵੇ। ਸਰਕਲ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਗ਼ਲਤ ਨੀਤੀਆਂ ਦੇ ਕਾਰਨ ਠੇਕਾ ਕਾਮਿਆਂ ਨੂੰ ਭਰਤੀ ਕਰ ਉਨ੍ਹਾਂ ਦਾ ਅੰਨ੍ਹਾ ਸ਼ੋਸ਼ਣ ਕਰ ਰਹੀ ਹੈ। ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਤੇ ਠੇਕਾ ਕਾਮਿਆਂ ਨਾਲ ਵਾਅਦਾ ਕੀਤਾ ਸੀ ਕਿ ਘਰ ਘਰ Wਜ਼ਗਾਰ ਦੇਣ ਅਤੇ ਠੇਕਾ ਕਾਮਿਆਂ ਨੂੰ ਪੱਕੇ ਕੀਤਾ ਜਾਵੇਗਾ ਪਰ ਚਾਰ ਸਾਲ ਉਪਰ ਬੀਤ ਜਾਣ ਤੋਂ ਬਾਅਦ ਵੀ ਠੇਕਾ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ
ਸਗੋਂ ਨਵੇਂ ਕਾਨੂੰਨ ਲਿਆ ਕੇ ਆਊਟਸੋਰਸਿੰਗ ਦੀ ਗਿਣਤੀ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਵੱਡੀ ਗਿਣਤੀ ਦੇ ਵਿਚ ਆਊਟਸੋਰਸਿੰਗ ਗਿਣਤੀ ਠੇਕਾ ਕਾਮਿਆਂ ਦੀ ਬੈਠੀ ਹੈ ਜੋ ਲਗਾਤਾਰ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸੰਘਰਸ਼ ਕਰਦੀ ਆ ਰਹੀ ਹੈ ਪਰ ਸੰਘਰਸ਼ ਦੌਰਾਨ ਮੁੱਖ ਮੰਤਰੀ ਤੇ ਸਬ ਕਮੇਟੀ ਦੇ ਮੈਂਬਰ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੇ ਹਨ।
ਮੀਟਿੰਗਾਂ ਵਿਚ ਠੇਕਾ ਕਾਮਿਆਂ ਨੂੰ ਪੂਰੀ ਤਰ੍ਹਾਂ ਗਲ ਨੂੰ ਨਾ ਸੁਣਨ ਤੇ ਠੇਕਾ ਕਾਮਿਆਂ ਨੂੰ ਪੱਕੇ ਨਾ ਕਰਨ ਤਨਖਾਹਾਂ ਸਮੇਂ ਸਿਰ ਰਿਲੀਜ਼ ਨਾ ਕਰਨ ਠੇਕਾ ਕਾਮਿਆਂ ਦੀ ਛਾਂਟੀ ਪੱਕੇ ਤੌਰ ਤੇ ਬੰਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾਗ੍ਰਸਤ ਕਾਮਿਆਂ ਨੂੰ ਮੁਆਵਜ਼ਾ ਤੇ ਪੱਕੀ ਨੌਕਰੀ ਦਾ ਪ੍ਰਬੰਧ ਕਰਨ ਦੀ ਲਗਾਤਾਰ ਮੰਗ ਕਰ ਰਹੇ ਹਾਂ ਪਰ ਸਰਕਾਰ ਤੇ ਪਾਵਰਕੌਮ ਦੀ ਮੈਨੇਜਮੈਂਟ ਲਗਾਤਾਰ ਟਾਲਾ ਵੱਟ ਰਹੀ ਹੈ
ਜਿਸ ਦੇ ਰੋਸ ਵਜੋਂ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਵੱਖ ਵੱਖ ਵਿਭਾਗਾਂ ਦੇ ਠੇਕਾ ਕਾਮਿਆਂ ਨੇ ਮੁਕੰਮਲ ਤੌਰ ਤੇ ਕੰਮ ਨੂੰ ਜਾਮ ਕਰ ਕੰਮ ਠੱਪ ਕੀਤਾ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਲੇ ਕੇ ਰੈਗੂਲਰ ਕੀਤਾ ਜਾਵੇ ਸੀਐੱਚਬੀ ਤੇ ਸੀਐੱਚਡਬਲਿਊ ਠੇਕਾ ਕਾਮਿਆਂ ਦੇ ਹੋਏ ਫੈਸਲਿਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਠੇਕਾ ਕਾਮੇ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਖ਼ਿਲਾਫ਼ 5 ਅਗਸਤ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲੇ ਵੱਲ ਕੂਚ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ