ਭੱਠੇ ਦੇ ਮਾਲਿਕ ਵਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ ਕੇ ਕੁੱਟਮਾਰ ਕਰਨ ਦੀ ਘਟਨਾ
(ਅਸ਼ਵਨੀ ਚਾਵਲਾ) ਚੰਡੀਗੜ। ਮੁਕਤਸਰ ਸਾਹਿਬ ਜ਼ਿਲੇ ਦੇ ਲੰਬੀ ਹਲਕੇ ਵਿੱਚ ਇੱਕ ਭੱਠੇ ਦੇ ਮਾਲਿਕ ਵਲੋਂ ਦਲਿਤ ਨੌਜਵਾਨ ਨੂੰ ਟਰੈਕਟਰ ਨਾਲ ਬੰਨ ਕੇ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨਾਂ ਦੇ ਧਿਆਨ ਵਿਚ ਆਇਆ ਹੈ। ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ 11ਅਗਸਤ 2021 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ