ਸਾਡੇ ਨਾਲ ਸ਼ਾਮਲ

Follow us

16.3 C
Chandigarh
Wednesday, February 18, 2026
More
    Home Breaking News ਬੇਅਦਬੀ ਮਾਮਲਾ ...

    ਬੇਅਦਬੀ ਮਾਮਲਾ : ਦੋ ਡੇਰਾ ਸ਼ਰਧਾਲੂਆਂ ਨੂੰ ਮਿਲੀ ਜ਼ਮਾਨਤ

    ਡੇਰਾ ਸ਼ਰਧਾਲੂ ਪੂਰੀ ਤਰ੍ਹਾਂ ਬੇਕਸੂਰ: ਹਾਂਡਾ

    (ਸੱਚ ਕਹੂੰ ਨਿਊਜ਼) ਫਰਦੀਕੋਟ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਪੰਜਾਬ ਪੁਲਿਸ ਦੀ ਸਿਟ ਵੱਲੋਂ 16 ਮਈ ਨੂੰ ਗ੍ਰਿਫ਼ਤਾਰ ਕੀਤੇ ਗਏ ਡੇਰਾ ਸ਼ਰਧਾਲੂਆਂ ਦੀ ਅੱਜ ਮੁਕੱਦਮਾ ਨੰਬਰ 128 ’ਚੋਂ ਜ਼ਮਾਨਤ ਹੋ ਗਈ। ਵੇਰਵਿਆਂ ਮੁਤਾਬਿਕ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਮੁਕੱਦਮਾ ਨੰਬਰ 128 ’ਚ ਗ੍ਰਿਫ਼ਤਾਰ ਨਿਸ਼ਾਨ ਸਿੰਘ ਤੇ ਪ੍ਰਦੀਪ ਸਿੰਘ ਨੂੰ ਵੀ ਅੱਜ ਫਰੀਦਕੋਟ ਦੀ ਮਾਣਯੋਗ ਅਦਾਲਤ ’ਚੋਂ ਜ਼ਮਾਨਤ ਮਿਲ ਗਈ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਬਚਾਅ ਪੱਖ ਦੇ ਵਕੀਲਾਂ ਐਡਵੋਕੇਟ ਆਰ. ਕੇ. ਹਾਂਡਾ, ਵਿਨੋਦ ਮੋਂਗਾ ਅਤੇ ਬਸੰਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਜ਼ਮਾਨਤ ਅਰਜੀ ’ਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ’ਚ ਆਪਣਾ ਪੱਖ ਰੱਖਦਿਆਂ ਦਲੀਲ ਦਿੱਤੀ ਕਿ ਸਿਟ ਵੱਲੋਂ ਮਈ 2021 ’ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕਾਫੀ ਸਮਾਂ ਪੁਲਿਸ ਰਿਮਾਂਡ ’ਤੇ ਰੱਖਿਆ ਉਸ ਮਗਰੋਂ ਜੁਡੀਸ਼ੀਅਲ ਰਿਮਾਂਡ ’ਤੇ ਰੱਖਿਆ ਗਿਆ।

    ਇਸ ਸਮੇਂ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਅਜਿਹਾ ਕੁਝ ਵੀ ਨਹੀਂ ਮਿਲਿਆ ਜਿਸਦੇ ਆਧਾਰ ’ਤੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲੇ ’ਚ ਦੋਸ਼ੀ ਠਹਿਰਾਇਆ ਜਾ ਸਕਦਾ ਹੋਵੇ। ਵਕੀਲਾਂ ਨੇ ਦੱਸਿਆ ਕਿ ਪੁਲਿਸ ਪੜਤਾਲ ਦੌਰਾਨ ਗ੍ਰਿਫ਼ਤਾਰ ਵਿਅਕਤੀਆਂ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਗਿਆ। ਮਾਣਯੋਗ ਅਦਾਲਤ ਨੇ ਬਚਾਅ ਪੱਖ ਦੀਆਂ ਉਪਰੋਕਤ ਦਲੀਲਾਂ ਨਾਲ ਸਹਿਮਤ ਹੁੰਦਿਆਂ ਨਿਸ਼ਾਨ ਸਿੰਘ ਤੇ ਪ੍ਰਦੀਪ ਸਿੰਘ ਨੂੰ ਜ਼ਮਾਨਤ ਦੇ ਦਿੱਤੀ। ਵਕੀਲਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਡੇਰਾ ਸ਼ਰਧਾਲੂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਦੋਸ਼ੀ ਨਹੀਂ ਪਰ ਬੇਵਜ੍ਹਾ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਗਿਆ।

    ਦੱਸਣਯੋਗ ਹੈ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਥਾਣਾ ਬਾਜਾਖਾਨਾ ਵਿਖੇ ਦਰਜ਼ ਮੁਕੱਦਮਿਆਂ ’ਚ ਪੁਲਿਸ ਨੇ ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ, ਬਲਜੀਤ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਲੰਬੇ ਸਮੇਂ ਦੇ ਪੁਲਿਸ ਰਿਮਾਂਡ ਦੌਰਾਨ ਪੁਲਿਸ ਨੇ ਉਕਤ ਵਿਅਕਤੀਆਂ ਕੋਲੋਂ ਵੱਖ-ਵੱਖ ਪਹਿਲੂਆਂ ਨਾਲ ਜਾਂਚ ਕੀਤੀ। ਨਿਸ਼ਾਨ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਛੱਡਕੇ ਬਾਕੀ ਚਾਰ ਜਣਿਆਂ ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ, ਬਲਜੀਤ ਸਿੰਘ ਤੇ ਰਣਜੀਤ ਸਿੰਘ ਨੂੰ ਪਹਿਲਾਂ ਜ਼ਮਾਨਤ ਮਿਲ ਚੁੱਕੀ ਹੈ ਤੇ ਬਾਕੀ ਰਹਿੰਦੇ ਦੋ ਜਣਿਆਂ ਨੂੰ ਅੱਜ ਜ਼ਮਾਨਤ ਮਿਲ ਗਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ