ਬੜਗਾਮ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ

Terrorist

ਬੜਗਾਮ ’ਚ ਮੁਕਾਬਲਾ, ਇੱਕ ਅੱਤਵਾਦੀ ਢੇਰ

ਸ੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਤੇ ਅੱਤਵਾਦ ਦਰਮਿਆਨ ਮੁਕਾਬਲੇ ’ਚ ਸ਼ਨਿੱਚਰਵਾਰ ਨੂੰ ਇੱਕ ਅੱਤਵਾਦੀ ਮਾਰਿਆ ਗਿਆ ਪੁਲਿਸ ਨੇ ਦੱਸਿਆ ਕਿ ਇੱਕ ਵਿਸ਼ੇਸ਼ ਸੂਚਨਾ ਦੇ ਆਧਾਰ ’ਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਦਲ, ਕੌਮੀ ਰਾਈਫਲ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੇ ਅੱਜ ਸਵੇਰੇ ਬੜਗਾਮ ਦੇ ਮੋਚਵਾ ’ਚ ਸ੍ਰੀਨਗਰ-ਚਰਾਰ-ਏ ਸ਼ਰੀਫ ਮਾਰਗ ’ਤੇ ਸੰਯੁਕਤ ਤੌਰ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ।

ਪੁਲਿਸ ਦੇ ਮੁਕਾਬਲੇ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇਲਾਕੇ ਦੀ ਘੇਰਾਬੰਦੀ ਕਰ ਰਹੇ ਸਨ, ਤਾਂ ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਇਸ ਤੋਂ ਬਾਅਦ ਜਵਾਬੀ ਕਾਰਵਾਈ ’ਚ ਸੁਰੱਖਿਆ ਬਲਾਂ ਦੇ ਜਵਾਨਾਂ ਨੇ ਵੀ ਗੋਲੀਆਂ ਚਲਾਈਆਂ ਤੇ ਮੁਕਾਬਲੇ ਸ਼ੁਰੂ ਹੋ ਗਏ ਪੁਲਿਸ ਨੇ ਦੱਸਿਆ ਕਿ ਇਸ ਦੌਰਾਨ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਤੇ ਉਸਦੇ ਕੋਲ ਇੱਕ ਏਕੇ ਰਾਈਫਲ ਤੇ ਇੱਕ ਪਿਸਤੌਲ ਬਰਾਮਦ ਹੋਈ ਹੈ ਅੰਤਿਮ ਸੂਚਨਾ ਮਿਲਣ ਤੱਕ ਤਲਾਸ਼ੀ ਮੁਹਿੰਮ ਜਾਰੀ ਸੀ ਇਸ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੁਕਾਬਲੇ ਵਾਲੀ ਥਾਂ ਦੇ ਆਸ-ਪਾਸ ਸੁਰੱਖਿਆ ਬਲਾਂ ਦੇ ਵਾਧੂ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ