ਸਾਡੇ ਨਾਲ ਸ਼ਾਮਲ

Follow us

18.3 C
Chandigarh
Sunday, February 1, 2026
More
    Home Breaking News ਅਮਰਿੰਦਰ ਸਿੰਘ ...

    ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

    ਅਮਰਿੰਦਰ ਸਿੰਘ ਅੱਜ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

    ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ ਮੁੱਖ ਮੰਤਰੀ ਅਮਰਿੰਦਰ ਸਿੰਘ ਸੋਨੀਆ ਗਾਂਧੀ ਨੂੰ 18 ਨੁਕਤੀ ਏਜੰਡੇ ’ਤੇ ਹੋਏ ਕੰਮ ਤੋਂ ਜਾਣੂ ਕਰਵਾਉਣ, ਪੰਜਾਬ ਕੈਬਨਿਟ ’ਚ ਫੇਰਬਦਲ ਸਬੰਧੀ ਵੀ ਚਰਚਾ ਕਰਨਗੇ ਇਸ ਤੋਂ ਇਲਾਵਾ ਸੂਬੇ ਦੇ ਹਾਲਾਤਾਂ ਬਾਰੇ ਵੀ ਗੱਲਬਾਤ ਕਰਨਗੇ ਕੈਪਟਨ ਅਮਰਿੰਦਰ ਸਿੰਘ ਦੀ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ ਜ਼ਿਕਰਯੋਗ ਹੈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਨਵੇਂ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਪੰਜਾਬ ’ਚ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ।

    ਕੀ ਹੈ ਮਾਮਲਾ :

    ਜ਼ਿਕਰਯਵੋ ਹੈ ਕਿ ਕੈਪਟਨ ਤੇ ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸਿੱਧੂ ਦੋਵਾਂ ਨੇ ਇੱਕ ਟੀਮ ਵਜੋਂ ਇਕੱਠੇ ਕੰਮ ਕਰਨ ਬਾਰੇ ਜਨਤਕ ਬਿਆਨ ਦਿੱਤੇ ਹਨ ਪਰ ਸਿੱਧੂ ਦੇ ਤੇਵਰ ਬਿਆਨਾਂ ਦੇ ਉਲਟ ਹਨ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਵੀ ਸਿੱਧੂ ਆਪਣੀ ਹੀ ਸਰਕਾਰ ਨੂੰ ਲਗਾਤਾਰ ਸਵਾਲਾਂ ਦੇ ਘੇਰੇ ’ਚ ਪਾ ਰਹੇ ਹਨ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ