ਰਾਜ ਸਭਾ ’ਚ ਪ੍ਰਤਾਪ ਸਿੰਘ ਬਾਜਵਾ ਨੇ ਖੇਤੀ ਕਾਨੂੰਨਾਂ ਦਾ ਕੀਤਾ ਸਖ਼ਤ ਵਿਰੋਧ, ਸਪੀਕਰ ਵੱਲ ਸੁੱਟੀ ਖੇਤੀ ਕਾਨੂੰਨਾਂ ਦੀ ਕਾਪੀ

ਸਪੀਕਰ ਵੱਲ ਸੁੱਟੀ ਖੇਤੀ ਕਾਨੂੰਨਾਂ ਦੀ ਕਾਪੀ

ਨਵੀਂ ਦਿੱਲੀ (ਸੱਚ ਕੰਹੂ ਨਿਊਜ਼) ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪ੍ਰਤਾਪ ਸਿੰਘ ਬਾਜਵਾ ਨੇ ਜੰਮ ਕੇ ਵਿਰੋਧ ਪ੍ਰਗਟਾਇਆ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਤਿੰਨ ਖੇਤੀ ਕਾਨੂੰਨਾਂ ਦੀ ਕਾਪੀ ਸਪੀਕਰ ਵੱਲ ਸੁੱਟ ਦਿੱਤੀ ਗਈ ਤੇ ਖੇਤੀ ਕਾਨੂੰਨਾਂ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ ਇਸ ਦੌਰਾਨ ਕਾਂਗਰਸ ਸਾਂਸਦਾਂ ਵੱਲੋਂ ਉਨਾਂ ਮਿਲ ਕੇ ਕੇਂਦਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਪ੍ਰਤਾਪ ਸਿੰੰਘ ਬਾਜਵਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਕਾਲੇ ਕਾਨੂੰਨ ਵਾਪਸ ਲਵੇ।

ਜ਼ਿਕਰਯੋਗ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ’ਚ ਕਿਸਾਨ ਲਗਾਤਾਰ ਧਰਨੇ ਦੇ ਰਹੇ ਹਨ ਕੇਂਦਰ ਸਰਕਾਰ ਇਨ੍ਹਾਂ ਤਿੰਨੇ ਬਿੱਲਾਂ ਨੂੰ ਕਿਸਾਨ ਹਮਾਇਤੀ ਦੱਸਦੀ ਹੈ ਪਰ ਕਿਸਾਨ ਇਹ ਮੰਨਣ ਲਈ ਤਿਆਰ ਨਹੀਂ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਾਲੇ ਖੇਤੀ ਕਾਨੂੰਨ ਕੇਂਦਰ ਵਾਪਸ ਲਵੇ ਜਿਸ ਲਈ ਕਿਸਾਨ ਲਗਾਤਾਰ ਸੰਘਰਸ਼ ਰਹੇ ਹਨ ਦੂਜੇ ਪਾਸ ਕੇਂਦਰ ਸਰਕਾਰ ਦਾ ਕਹਿਣਾ ਹੈ ਉਹ ਕਿਸੇ ਵੀ ਹਾਲਤ ’ਚ ਇਹ ਖੇਤੀ ਕਾਨੂੰਨ ਵਾਪਸ ਨਹੀਂ ਲਵੇਗੀ, ਕਿਸਾਨਾਂ ਇਨ੍ਹਾਂ ’ਚ ਸੋਧ ਕਰਵਾ ਸਕਦੇ ਹਨ ਪਰ ਕਿਸਾਨ ਸਿਰਫ਼ ਤੇ ਸਿਰਫ਼ ਇਨ੍ਹਾਂ ਨੂੰ ਰੱਦ ਕਰਾਉਣ ’ਤੇ ਅੜੇ ਹੋਏ ਹਨ ਕਿਸਾਨਾਂ ਦਾ ਕਹਿਣਾ ਹੈ ਜਦੋਂ ਤੱਕ ਇਹ ਤਿੰਨੇ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ