ਨਵਜੋਤ ਸਿੱਧੂ ਨੂੰ ਝਟਕਾ, ਮੁਹੰਮਦ ਮੁਸਤਫ਼ਾ ਵੱਲੋਂ ਸਲਾਹਕਾਰ ਬਣਨ ਤੋਂ ਕੀਤੀ ਨਾਂਹ

ਨਵਜੋਤ ਸਿੱਧੂ ਨੂੰ ਝਟਕਾ, ਮੁਹੰਮਦ ਮੁਸਤਫ਼ਾ ਵੱਲੋਂ ਸਲਾਹਕਾਰ ਬਣਨ ਤੋਂ ਕੀਤੀ ਨਾਂਹ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਨਵਜੋਤ ਸਿੰਘ ਸਿੱਧੂ ਨੇ ਆਪਣੇ ਚਾਰ ਸਲਾਹਕਾਰ ਬਣਾਏ ਜਾਣ ਤੋਂ ਕੁਝ ਦੇਰ ਬਾਅਦ ਹੀ ਵੱਡਾ ਝਟਕਾ ਲੱਗਿਆ ਹੈ ਪੰਜਾਬ ਕਾਂਗਰਸ ਪ੍ਰਧਾਨ ਨਜਵੋਤ ਸਿੱਧੂ ਵੱਲੋਂ ਆਪਣੀ ਟੀਮ ’ਚ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ ਉਨ੍ਹਾਂ ’ਚੋਂ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫਾ ਨੇ ਆਪਣਾ ਨਾਂਅ ਵਾਪਸ ਲੈ ਲਿਆ ਹੈ ।

ਇਸ ਦੇ ਨਾਲ ਹੀ ਨਵਜੋਤ ਸਿੱਧੂ ਵੱਡਾ ਝਟਕਾ ਲੱਗਿਆ ਹੈ ਮੁਹੰਮਦ ਮੁਸਤਫ਼ਾ ਦਾ ਕਹਿਣਾ ਹੈ ਕਿ ਉੁਹ ਕਿਸੇ ਸਿਆਸੀ ਅਹੁਦੇ ਲਈ ਕੰਮ ਨਹੀਂ ਕਰਨਾ ਚਾਹੁੰਦੇ ਇਸ ਦੇ ਨਾਲ ਉਨ੍ਹਾਂ ਨਵਜੋਤ ਸਿੱਧੂ ਦਾ ਧੰਨਵਾਦ ਵੀ ਕੀਤਾ ਕਿ ਉਨ੍ਹਾਂ ਨੇ ਮੈਨੂੰ ਆਪਣੇ ਸਲਾਹਕਾਰ ਵਜੋਂ ਜਗ੍ਹਾ ਦਿੱਤੀ ਮੁਸਫ਼ਤਾ ਨੂੰ ਸਲਾਹਕਾਰ ਲਾਏ ਜਾਣ ਤੋਂ ਬਾਅਦ ਇਤਰਾਜ਼ ਵੀ ਹੋਣ ਲੱਗ ਪਿਆ ਸੀ ਉਨ੍ਹਾਂ ਦੇ ਸਲਾਹਕਾਰ ਬਣਾਏ ਜਾਣ ’ਤੇ ਸਵਾਲ ਖੜੇ ਕੀਤੇ ਜਾ ਰਹੇ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੋਂ ਇਲਾਵਾ ਸਿੱਧੂ ਵੱਲੋਂ ਡਾ. ਅਮਰ ਸਿੰਘ, ਪਿਆਰੇ ਲਾਲ ਗਰਗ ਤੇ ਮਾਲਵਿੰਦਰ ਸਿੰਘ ਨੂੰ ਆਪਣੇ ਸਲਾਹਕਾਰ ਨਿਯੁਕਤ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ