ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਦਮਾ, ਛੋਟੇ ਭਰਾ ਦਾ ਦੇਹਾਂਤ
ਰੋਹਤਕ (ਸੱਚ ਕਹੂੰ ਨਿਊਜ਼) । ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਛੋਟੇ ਭਰਾ ਗੁਲਸ਼ਨ ਖੱਟਰ ਦਾ ਅੱਜ ਦੇਹਾਂਤ ਹੋ ਗਿਆ ਉਹ 57 ਸਾਲਾਂ ਦੇ ਸਨ ਉਹਨਾ ਪਿਛਲੇ ਕਾਫ਼ੀ ਦਿਨਾਂ ਤੋਂ ਫੇਫੜਿਆਂ ਦੀ ਬਿਮਾਰੀ ਦੇ ਚੱਲਦਿਆਂ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਨੇ ਅੰਤਿਮ ਸਾਹ ਲਿਆ ਉਨ੍ਹਾਂ ਦੇ ਅੰਤਿਮ ਸਸਕਾਰ ’ਚ ਮੁੱਖ ਮੰਤਰੀ ਮਨੋਹਰ ਲਾਲ ਪਹੁੰਚਣਗੇ ਮਨੋਹਰ ਲਾਲ ਖੱਟਰ ਪੰਜ ਭਰਾ ਹਨ ਉਨ੍ਹਾਂ ’ਚੋਂ ਉਹ ਸਭ ਤੋਂ ਛੋਟੇ ਸਨ ਜਿਵੇਂ ਹੀ ਗੁਲਸ਼ਨ ਖੱਟਰ ਦੇ ਦੇਹਾਂਤ ਦੀ ਖਬਰ ਮਿਲੀ ਤਾਂ ਸੋਗ ਦੀ ਲਹਿਰ ਫੈਲ ਗਈ ਤੇ ਉਨ੍ਹਾਂ ਦੇ ਸਕੇ-ਸਬੰਧੀ, ਮਿੱਤਰ ਜੁੜਨੇ ਸ਼ੁਰੂ ਹੋ ਗਏ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ