ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ

arrest

ਸਪੈਸ਼ਲ ਟਾਸਕ ਫੋਰਸ ਨੇ 2 ਨਸ਼ਾ ਤਸਕਰਾਂ ਨੂੰ ਸਾਢੇ 26 ਕਰੋੜ ਦੀ ਹੈਰੋਇਨ ਸਮੇਤ ਕੀਤਾ ਗਿ੍ਰਫਤਾਰ

ਲੁਧਿਆਣਾ, (ਰਾਮ ਗੋਪਾਲ ਰਾਏਕੋਟੀ) ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੂੰ ਪੱਕੀ ਜਾਣਕਾਰੀ ਮਿਲੀ ਸੀ ਕਿ ਦੋ ਵਿਅਕਤੀ ਲੁਧਿਆਣਾ ’ਚ ਮੋਟਰਸਾਇਕਲ ’ਤੇ ਹੈਰੋਇਨ ਦੀ ਸਪਲਾਈ ’ਚ ਲੱਗੇ ਹੋਏ ਹਨ।ਜਿਸ ’ਤੇ ਪੁਲਿਸ ਨੇ ਕਾਰਵਾੲਂ ਕਰਦੇ ਹੋਏ ਦੋ ਨਸ਼ਾ ਤਸਕਰਾਂ ਨੂੰ 2.6 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ ਇਸ ਸਬੰਧੀ ਲੁਧਿਆਣਾ ਐਸ. ਟੀ. ਐੱਫ. ਦੇ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਇਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਬੀ. ਆਰ. ਐਸ. ਨਗਰ ਇਲਾਕੇ ‘ਚ ਨਸ਼ਾ ਤਸਕਰਾਂ ਵੱਲੋਂ ਹੈਰੋਇਨ ਦੀ ਇਕ ਵੱਡੀ ਖੇਪ ਲਿਆਂਦੀ ਜਾ ਰਹੀ ਹੈ।

ਜਿਸ ’ਤੇ ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਦੀ ਟੀਮ ਨੇ ਆਪਣਾ ਜਾਲ ਵਿਛਾਇਆ ਤੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਐਸ. ਟੀ. ਐਫ. ਦੀ ਟੀਮ ਵਲੋਂ ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ। ਇਹਨਾਂ 2 ਨਸ਼ਾ ਤਸਕਰਾਂ ਪਾਸੋਂ ਸਾਢੇ 26 ਕਰੋੜ ਦੀ ਹੈਰੋਇਨ ਅਤੇ 2 ਲੱਖ, 10 ਹਜਾਰ ਦੀ ਡਰੱਗ ਮਨੀ ਬਰਾਮਦ ਹੋਈ ਤੇ ਇਹਨਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ। ਜਿਨਾਂ ਦੀ ਪਛਾਣ ਜਗਜੀਤ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਠਾਕੁਰ ਰਾਮ ਵਾਸੀ ਅਮਨ ਨਗਰ ਵੱਜੋਂ ਹੋਈ। ਉਕਤ ਵਿਅਕਤੀਆਂ ਦੀ ਤਲਾਸ਼ੀ ਦੌਰਾਨ ਉਨਾਂ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹਨਾਂ ਪਾਸੋਂ ਸਖਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਇਹਨਾਂ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਜਗਜੀਤ ਦੇ ਘਰ ਖੜੀ ਜੀਪ ‘ਚੋਂ ਸਾਢੇ 4 ਕਿੱਲੋ ਹੈਰੋਇਨ ਬਰਾਮਦ ਕੀਤੀ। ਜਗਜੀਤ ਨੇ ਦੱਸਿਆ ਕਿ ਉਹ ਤਾਂ ਕੇਵਲ ਸਪਲਾਈ ਦਾ ਹੀ ਕੰਮ ਕਰਦੇ ਸਨ। ਜਾਂਚ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਮੁੱਖ ਸਰਗਣਾ ਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸਲੇਮ ਟਾਬਰੀ ਅਜੇ ਤੱਕ ਫਰਾਰ ਹੈ, ਜਿਸ ਨੇ ਉਕਤ ਦੋਹਾਂ ਨਸ਼ਾ ਤਸਕਰਾਂ ਨੂੰ ਸਪਲਾਈ ਦੇਣ ਲਈ ਰੱਖਿਆ ਹੋਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ