ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ’ਚ ਸ਼ਾਮਲ

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਬਰਾੜ ਅਕਾਲੀ ਦਲ ’ਚ ਸ਼ਾਮਲ

ਚੰਡੀਗੜ੍ਹ (ਅਸ਼ਵਨੀ ਚਾਵਲਾ) ਜਲੰਧਰ ਛਾਉਣੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਅਤੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਜਲੰਧਰ ਖੇਤਰ ਵਿੱਚ ਜਗਬੀਰ ਬਰਾੜ ਨੂੰ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ। ਜਗਬੀਰ ਬਰਾੜ 2007 ਵਿੱਚ ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਸਨ। ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਜਗਬੀਰ ਬਰਾੜ ਨੂੰ ਖੁਦ ਜਲੰਧਰ ਜਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ