ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਆਰਥਿਕ ਤੰਗੀ ਦੇ...

    ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵੱਲੋਂ ਖੁਦਕੁਸ਼ੀ

    Farmer Commit Suicide Sachkahoon

    ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵੱਲੋਂ ਖੁਦਕੁਸ਼ੀ

    ਮੂਣਕ, (ਮੋਹਨ/ਦੁਰਗਾ)। ਨੇੜਲੇ ਪਿੰਡ ਭਾਠੂਆ ਦੇ ਇੱਕ ਕਿਸਾਨ ਨੇ ਆਰਥਿਕ ਤੰਗੀ ਦੇ ਚੱਲਦਿਆਂ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕੀਤੀ ਹੈ ਮਿ੍ਰਤਕ ਦੇ ਲੜਕੇ ਅਮਨਦੀਪ ਸਿੰਘ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਾਮਫਲ ਸਿੰਘ ਬੁਸਹੈਰਾ ’ਤੇ ਆਗੂ ਜੁਗਰਾਜ ਸਿੰਘ ਨੇ ਦੱਸਿਆ ਕਿ ਮਿ੍ਰਤਕ ਕੋਲ ਸਿਰਫ ਡੇਢ ਏਕੜ ਦੇ ਕਰੀਬ ਜ਼ਮੀਨ ਸੀ ਉਸਦੇ ਸਿਰ ਤੇ ਨੋ ਲੱਖ ਦੇ ਕਰੀਬ ਬੈਕਾਂ ’ਤੇ ਪ੍ਰਾਈਵੇਟ ਵਪਾਰੀਆਂ ਦਾ ਕਰਜ਼ਾ ਸੀ ਜਿਸ ਕਾਰਨ ਉਹ ਅਕਸਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

    ਕੱਲ੍ਹ ਰਾਤ ਮਿ੍ਰਤਕ ਕਾਕਾ ਸਿੰਘ (56) ਘਰੋ ਬਿਨਾ ਦੱਸੇ ਚਲਾ ਗਿਆ ਪਰਿਵਾਰ ਵੱਲੋਂ ਉਸਦੀ ਭਾਲ ਕਰਨ ਤੇ ਅਨਾਜ ਮੰਡੀ ਮੂਣਕ ਵਿਖੇ ਉਸਦੀ ਲਾਸ਼ ਮਿਲੀ ਥਾਣਾ ਮੂਣਕ ਨੇ ਮਿ੍ਰਤਕ ਲਾਸ਼ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਉਣ ਉਪਰੰਤ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ। ਮਿ੍ਰਤਕ ਆਪਣੇ ਪਿੱਛੇ ਪਤਨੀ ਅਤੇ ਦੋ ਲੜਕੇ ਛੱਡ ਗਿਆ ਜਿਨ੍ਹਾਂ ਵਿੱਚੋਂ ਵੱਡਾ ਲੜਕਾ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਹੈ ਪੰਜਾਬ ਕਿਸਾਨ ਯੂਨੀਅਨ ਦੇ ਆਗੂਆ ਨੇ ਸੂਬਾ ਸਰਕਾਰ ਤੋ ਮੰਗ ਕੀਤੀ ਹੈ ਕਿ ਮਿ੍ਰਤਕ ਦੇ ਪਰਿਵਾਰ ਦੀ ਆਰਥਿਕ ਤੌਰ ’ਤੇ ਸਹਾਇਤਾ ਕੀਤੀ ਜਾਵੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ