ਦਿੱਲੀ ’ਚ ਪਾਕਿਸਤਾਨੀ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ

ਭਾਜਪਾ ਯੁਵਾ ਮੋਰਚਾ ਨੇ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜਨ ’ਤੇ ਪ੍ਰਗਟਾਇਆ ਵਿਰੋਧ

ਨਵੀਂ ਦਿੱਲੀ (ਏਜੰਸੀ)। ਪਾਕਿਸਤਾਨ ਦੇ ਲਾਹੌਰ ’ਚ ਮਹਾਰਾਜ ਰਣਜੀਤ ਸਿੰਘ ਦੀ ਮੂਰਤੀ ਤੋੜਨ ਦੇ ਵਿਰੋਧ ’ਚ ਸਿੱਖ ਭਾਈਚਾਰੇ ਤੇ ਭਾਜਪਾ ਤੇ ਯੁਵਾ ਮੋਰਚਾ ਨੇ ਦਿੱਲੀ ’ਚ ਪਾਕਿ ਦੂਤਾਵਾਸ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਭਾਜਪਾ ਯੁਵਾ ਮੋਰਚਾ ਦੇ ਵਰਕਰਾਂ ਦਾ ਗੁੱਸਾ ਐਨਾ ਜ਼ਿਆਦਾ ਸੀ ਕਿ ਉਨ੍ਹਾਂ ਪ੍ਰਦੇਸ਼ ਪ੍ਰਘਾਨ ਆਦੇਸ਼ ਗੁਪਤਾ, ਰਾਜੀਵ ਬੱਬਰ, ਅਸ਼ੋਕ ਗੋਇਲ ਸਮੇਤ ਹੋਰ ਉੱਚ ਅਧਿਕਾਰੀਆਂ ਦੀ ਮੌਜ਼ੂਦਗੀ ’ਚ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਸਾੜਨ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਕਰਮੀਆਂ ਨੇ ਪੁਤਲਾ ਸਾੜਨ ਤੋਂ ਰੋਕ ਦਿੱਤਾ ਦੱਸਣਯੋਗ ਹੈ ਕਿ ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜੀ ਗਈ।

ਆਦੇਸ਼ ਗੁਪਤਾ ਨੇ ਕਿਹਾ ਕਿ ਪਾਕਿਸਤਾਨ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜੀ ਜਾਣਾ ਪਾਕਿ ਸਕਰਾਰ ਦੀ ਸੌੜੀ ਸੋਚ ਨੂੰ ਦਰਸਾਉਂਦੀ ਹੈ ਪਾਕਿਸਤਾਨ ਦੇ ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜਨ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਤੇ ਆਮ ਵਰਗ ’ਚ ਵੀ ਭਾਰੀ ਰੋਸ ਹੈ ਅਜਿਹਾ ਕੋਈ ਪਹਿਲੀ ਵਾਰ ਨਹੀਂ ਸਗੋਂ ਤੀਜੀ ਵਾਰ ਹੋਇਆ ਪਾਕਿਸਤਾਨ ਲਗਾਤਾਰ ਆਪਣੀ ਕੋਝੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪਾਕਿਸਤਾਨ ’ਚ ਸ੍ਰੀ ਗਣੇਸ਼ ਮੰਦਰ ਦੀ ਭੰਨਤੋੜ ਦਾ ਮਾਮਲਾ ਵੀ ਸਾਹਮਣੇ ਆਇਆ ਸੀ ਤੇ ਇਸ ਤੋਂ ਬਾਅਦ ਹੁਣ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਤੋੜੇ ਜਾਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਘਟਨਾ ਹੈ ਪਾਕਿਸਤਾਨ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ ’ਚ ਕੋਈ ਅਜਿਹੀ ਘਟਨਾ ਨਾ ਵਾਪਰੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ