ਪੁਲਵਾਮਾ ਦੇ ਜੰਗਲ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ

Terrorist attack, Five Terrorists killed

ਪੁਲਵਾਮਾ ਦੇ ਜੰਗਲ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ

ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਜੰਗਲ ’ਚ ਸ਼ਨਿੱਚਰਵਾਰ ਨੂੰ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ । ਪੁਲਿਸ ਬੁਲਾਰੇ ਨੇ ਅੱਜ ਦੱਸਿਆ ਕਿ ਪੁਲਵਾਮਾ ’ਚ ਅਵੰਤੀਪੋਰਾ ਦੇ ਨਾਗਬੇਰਨ ਤਰਾਲ ਦੇ ਜੰਗਲਾਤ ਖੇਤਰ ’ਚ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਸੂਚਨਾ ’ਤੇ ਜੰਮੂ-ਕਸ਼ਮੀਰ ਪੁਲਿਸ, ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਤੇ ਕੌਮੀ ਰਾਈਫਲਸ (ਆਰਆਰ) ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਸ਼ਨਿੱਚਰਵਾਰ ਸਵੇਰੇ ਇੱਕ ਸਾਂਝਾ ਅਭਿਆਨ ਸ਼ੁਰੂ ਕੀਤਾ। ਉਨ੍ਹਾਂ ਦੱਸਿਆ ਕਿ ਜੰਗਲ ’ਚ ਵੜਨ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਹਮਲਾ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ ਉਨ੍ਹਾਂ ਕਿਹਾ ਕਿ ਪੂਰੇ ਜੰਗਲਾਤ ਖੇਤਰ ਦੀ ਘੇਰਾਬੰਦੀ ਕੀਤੀ ਗਈ ਤੇ ਅਭਿਆਨ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ