ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ
(ਗੁਰਪ੍ਰੀਤ ਸਿੰਘ) ਸੰਗਰੂਰ। ਰੁਜਗਾਰ ਦੀ ਮੰਗ ਨੂੰ ਲੈ ਕੇ ਬੀ. ਐੱਡ. ਟੈਟ ਪਾਸ ਮਨੀਸ਼ ਫਾਜ਼ਿਲਕਾ ਚੜ੍ਹਿਆ ਸਿਵਲ ਹਸਪਤਾਲ ਸੰਗਰੂਰ ਦੀ ਟੈਂਕੀ ਤੇ (ਨੇੜੇ ਬਰਨਾਲਾ ਕੈਂਚੀਆਂ) ਚੜ੍ਹ ਗਿਆ। ਹੇਠਾਂ ਉਸਦੇ ਸਾਥੀ ਧਰਨੇ ਤੇ ਬੈਠ ਗਏ। ਉਹ ਸੰਗਰੂਰ ਵਿਖੇ 200 ਤੋਂ ਵੱਧ ਦਿਨਾਂ ਤੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਮੂਹਰੇ ਧਰਨਾ ਲਾਈ ਬੈਠੇ ਹਨ।
ਪਿਛਲੇ ਲੰਮੇ ਸਮੇਂ ਬੀਐਡ ਤੋਂ ਈਟੀਟੀ ਪਾਸ ਬੇਰੁਜ਼ਗਾਰ ਸਰਕਾਰੀ ਦੀ ਨੌਕਰੀ ਦੀ ਮੰਗ ਕਰ ਰਹੇ ਹਨ ਪਰ ਸਰਕਾਰ ’ਤੇ ਹਾਲੇ ਤੱਕ ਇਸ ਦਾ ਕੋਈ ਅਸਰ ਨਹੀਂ ਹੋਇਆ। ਬੇਰੁਜ਼ਗਾਰ ਲਗਾਤਾਰ ਅੰਦੋਲਨ ਕਰ ਰਹੇ ਹਨ ਜਿਸ ’ਚ ਆਲ ਪੰਜਾਬ 873 ਡੀਪੀਏ ਯੂਨੀਅਨ, 646 ਪੀਟੀਆਈ ਟੀਚਰਜ਼ ਯੂਨੀਅਨ ਪੰਜਾਬ, ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਯੂਨੀਅਨ ਪੰਜਾਬ ਦੇ ਮੈਂਬਰਾਂ ਨਾਲ ਬੀਐਡ ਤੇ ਈਟੀਟੀ ਪਾਸ ਬੇਰੁਗਾਰ 31 ਦਸੰਬਰ 2020 ਤੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨੇ ’ਤੇ ਬੈਠੇ ਹਨ ਅਤੇ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ ਬੇਰੁਜ਼ਗਾਰ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ