ਸਰਕਾਰੀ ਸਕੂਲਾਂ ਦੇ ਅਧਿਆਪਕ ਪ੍ਰਾਈਵੇਟ ਸਕੂਲਾਂ ਨਾਲੋਂ ਜਿਆਦਾ ਤਜਰਬੇਕਾਰ : ਮਿੰਟੂ ਗਿੱਲ
ਆਨਲਾਈਨ ਪੜਾਈ ਕਰਨ ਵਾਲੇ ਬੱਚੇ ਪੜਨ ਮੌਕੇ ਜਿਆਦਾ ਧਿਆਨ ਇੱਕੋ ਪਾਸੇ ਕਰਨ ਕੇਂਦਰਿਤ : ਅਰੋੜਾ/ਸੰਧੂ
ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵੱਲੋਂ ਹੁਸ਼ਿਆਰ ਬੱਚਿਆਂ ਦਾ ਸਨਮਾਨ
ਕੋਟਕਪੂਰਾ,( ਸੁਭਾਸ਼ ਸ਼ਰਮਾ) | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੁੱਖਣਵਾਲਾ ਦੇ ਹੁਸ਼ਿਆਰ ਬੱਚਿਆਂ ਦੇ ਸਨਮਾਨ ਲਈ ਰੱਖੇ ਸਮਾਰੋਹ ਦੌਰਾਨ ਰਾਮ ਮੁਹੰਮਦ ਸਿੰਘ ਆਜਾਦ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਾਸਟਰ ਅਸ਼ੌਕ ਕੌਸ਼ਲ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੱਜ ਦਾ ਸਮਾਗਮ ਸੁਸਾਇਟੀ ਵਲੋਂ ਸ਼ਹੀਦ ਰਾਜਗੁਰੂ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ, ਕਿਉਂਕਿ ਸੁਸਾਇਟੀ ਦਾ ਮੰਤਵ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਦੇ ਮਨਾ ’ਚ ਦੇਸ਼ ਭਗਤਾਂ ਪ੍ਰਤੀ ਸਤਿਕਾਰ ਪੈਦਾ ਕਰਨਾ ਹੈ। ਆਪਣੇ ਸੰਬੋਧਨ ਦੌਰਾਨ ਮਨਦੀਪ ਸਿੰਘ ਮਿੰਟੂ ਗਿੱਲ, ਗੁਰਿੰਦਰ ਸਿੰਘ ਮਹਿੰਦੀਰੱਤਾ, ਮਾਸਟਰ ਸੋਮਨਾਥ ਅਰੋੜਾ, ਭੁਪਿੰਦਰ ਸਿੰਘ ਐੱਸਡੀਓ ਸਮੇਤ ਵੱਖ ਵੱਖ ਬੁਲਾਰਿਆਂ ਨੇ ਆਖਿਆ ਕਿ ਭਾਵੇਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਉਣ ਲਈ ਖੁੱਲੀਆਂ ਗ੍ਰਾਂਟਾਂ ਖਰਚ ਕੀਤੀਆਂ ਜਾ ਰਹੀਆਂ ਹਨ ਪਰ ਬੱਚਿਆਂ ਦੀ ਮਾਨਸਿਕਤਾ ਦੇ ਪੱਧਰ ’ਤੇ ਪੜਾਈ ਦਾ ਵੀ ਪੂਰਾ ਧਿਆਨ ਰੱਖਣਾ ਪਵੇਗਾ।
ਉਨਾ ਬੱਚਿਆਂ ਨੂੰ ਆਪਣਾ ਭਵਿੱਖ ਸੁੰਦਰ ਬਣਾਉਣ ਲਈ ਅਨੇਕਾਂ ਉਦਾਹਰਨਾ ਦੇ ਕੇ ਪੇ੍ਰਰਨਾਮਈ ਤਕਰੀਰਾਂ ਕਰਦਿਆਂ ਕਈ ਉਸਾਰੂ ਨੁਕਤੇ ਸਾਂਝੇ ਕੀਤੇ। ਸ਼ਵਿੰਦਰਪਾਲ ਸਿੰਘ ਸੰਧੂ ਅਤੇ ਗੁਰਜਿੰਦਰ ਡੋਹਕ ਨੇ ਸੁਸਾਇਟੀ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕਰਦਿਆਂ ਆਖਿਆ ਕਿ ਅੱਜ ਸਰਕਾਰ ਦੀ ਵਿਦਿਅਕ ਨੀਤੀ ਨਾਲ ਬੱਚਿਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਕਿਉਂਕਿ ਆਨਲਾਈਨ ਪੜਾਈ ਨਾਲ ਬੱਚਿਆਂ ਦਾ ਮਾਨਸਿਕ ਵਿਕਾਸ ਨਹੀਂ ਹੋ ਸਕਦਾ ਤੇ ਪੰਜਾਬ ਭਰ ਦੇ ਬਹੁਤ ਸਾਰੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਸਰਕਾਰੀ ਸਕੂਲਾਂ ’ਚ ਪੜਦੇ ਅਜਿਹੇ ਬੱਚੇ ਵੀ ਹਨ, ਜਿੰਨਾ ਕੋਲ ਮੋਬਾਇਲ ਫੋਨ ਦੀ ਸਹੂਲਤ ਹੀ ਨਹੀਂ।
ਉਨਾ ਦਾਅਵਾ ਕੀਤਾ ਕਿ ਬਿਨਾ ਪੇਪਰਾਂ ਤੋਂ ਪਾਸ ਕੀਤੇ ਜਾ ਰਹੇ ਬੱਚਿਆਂ ਦਾ ਭਵਿੱਖ ਬਹੁਤਾ ਵਧੀਆ ਨਹੀਂ ਮੰਨਿਆ ਜਾ ਸਕਦਾ, ਕਿਉਂਕਿ ਅਗਾਮੀ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਇਨਾਂ ਬੱਚਿਆਂ ਨੂੰ ਅਨੇਕਾਂ ਮੁਸ਼ਕਿਲਾਂ, ਸਮੱਸਿਆਵਾਂ, ਪ੍ਰੇਸ਼ਾਨੀਆਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਸਕੂਲ ਮੁਖੀ ਜਸਵਿੰਦਰ ਸਿੰਘ ਤੱਗੜ ਸਮੇਤ ਸਮੁੱਚੇ ਸਟਾਫ ਵੱਲੋਂ ਸਾਰੇ ਬੁਲਾਰਿਆਂ ਅਤੇ ਸੁਸਾਇਟੀ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਵਾਈਸ ਪਿ੍ਰੰਸੀਪਲ ਯਸ਼ਵੰਤ ਕੁਮਾਰ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਲਈ ਪੇ੍ਰਰਨਾਸਰੋਤ ਬਣਦੇ ਹਨ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਸੁੱਖਣਵਾਲਾ ਦੇ ਮੁੱਖ ਅਧਿਆਪਕ ਗੁਰਦਵਿੰਦਰ ਸਿੰਘ ਢਿੱਲੋਂ, ਕਿਸਾਨ ਆਗੂ ਚਰਨਜੀਤ ਸਿੰਘ ਤੇ ਵਾਤਾਵਰਣ ਪੇ੍ਰਮੀ ਮਾਸਟਰ ਸੰਦੀਪ ਅਰੋੜਾ ਸਮੇਤ ਸਮੁੱਚਾ ਸਟਾਫ ਅਤੇ ਕੁਝ ਬੱਚਿਆਂ ਮਾਪੇ ਵੀ ਹਾਜਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ