ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ਲੋਕਾਂ ਨੂੰ ਕੀਤਾ ਲਾਮਬੰਦ
ਅੰਮ੍ਰਿਤਸਰ, (ਰਾਜਨ ਮਾਨ) ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ, ਮੇਜਰ ਸਿੰਘ ਅਬਦਾਲ ਦੀ ਅਗਵਾਈ ਤੇ ਜ਼ਿਲ੍ਹ੍ਹਾ ਅੰਮ੍ਰਿਤਸਰ ਦੇ ਜੋਨ ਕੱਥੂਨੰਗਲ ਦੀ ਮੀਟੰਗ ਪਿੰਡ ਅਬਦਾਲ ’ਚ ਹੋਈ ਜਿਸ ਵਿੱਚ ਦਿੱਲੀ ਮੋਰਚੇ ਨੂੰ ਹੋਰ ਮਜ਼ਬੂਤ ਕਰਨ ਲਈ ਹੋਕਾ ਦਿੱਤਾ ਗਿਆ।
ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ’ਚ ਜਿੱਥੇ 600 ਤੋ ਵੱਧ ਕਿਸਾਨ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ ਅਤੇ ਸੰਘਰਸ਼ ਪਿਛਲੇ 9 ਮਹੀਨਿਆਂ ਤੋਂ ਚੱਲ ਰਿਹਾ ਹੈ ਕੇਂਦਰ ਦੀ ਮੋਦੀ ਸਰਕਾਰ ਤੇ ਜੂੰ ਨਹੀਂ ਸਰਕ ਰਹੀ ਜਿਸ ਦਾ ਖਮਿਆਜਾ ਮੋਦੀ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਦੀ ਵਜ੍ਹਾ ਕਰਕੇ ਦੇਸ਼ ’ਚੋਂ ਭਾਜਪਾ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ ਇਹ ਸੰਘਰਸ਼ ਦੇਸ ਦੇ ਕੋਨੇ-ਕੋਨੇ ਤੱਕ ਜਾ ਚੁੱਕਾ ਹੈ।
5 ਸਤੰਬਰ ਨੂੰ ਦਿੱਲੀ ਜਾਣ ਵਾਸਤੇ ਕੀਤੀ ਗਈ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਤੇ ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਇਸ ਮੌਕੇ ਪ੍ਰਧਾਨ ਜਗਤਾਰ ਸਿੰਘ , ਜੋਨ ਪ੍ਰਧਾਨ ਗੁਰਭੇਜ ਸਿੰਘ ਝੰਡੇ, ਮੇਜਰ ਸਿੰਘ, ਸਕੱਤਰ ਹਰਪ੍ਰੀਤ ਸਿੰਘ, ਪ੍ਰੈਸ ਸਕੱਤਰ ਸਿਕੰਦਰ ਸਿੰਘ , ਪ੍ਰਧਾਨ ਰੁਪਿੰਦਰ ਕੌਰ ,ਤੇ ਸੀਨੀਅਰ ਮੀਤ ਪ੍ਰਧਾਨ ਪ੍ਰਕਾਸ ਕੌਰ , ਮੀਤ ਪ੍ਰਧਾਨ ਬਲਵਿੰਦਰ ਕੌਰ ,ਮੈਂਬਰ ਸੁਖਵਿੰਦਰ ਕੌਰ , ਮੈਂਬਰ ਸਜਵੀਰ ਕੌਰ,ਰਾਜਵਿੰਦਰ ਕੌਰ, ਹਰਜੀਤ ਕੌਰ, ਪਲਵਿੰਦਰ ਕੌਰ, ਹਰਨਾਮ ਕੌਰ, ਸਵਿੰਦਰ ਕੌਰ ਵੱਡੀ ਗਿਣਤੀ ਵਿਚ ਕਿਸਾਨ ਬੀਬੀਆਂ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ