280 ਕਾਲਜਾਂ ਦੇ ਵਿਦਿਆਰਥੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

280 ਕਾਲਜਾਂ ਦੇ ਵਿਦਿਆਰਥੀਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਪਟਿਆਲਾ, (ਸੱਚ ਕਹੂੰ ਨਿਊਜ)। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਤਹਿਤ ਯੂਨੀਵਰਸਿਟੀ ਨਾਲ ਸਬੰਧਿਤ 280 ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਆਨ-ਲਾਈਨ ਮੁਕਾਬਲੇ ਕਰਵਾਏ ਗਏ। ਜਿਹਨ੍ਹਾਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਯੂਨੀਵਰਸਿਟੀ ਵੱਲੋਂ ਸਰਟੀਫਿਕੇਟ ਪ੍ਰਦਾਨ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਯੂਨੀਵਰਸਿਟੀ ਦੇ ਸੈਨੇਟ ਹਾਲ ’ਚ ਰੱਖੇ ਗਏ ਇਸ ਸਨਮਾਨ ਸਮਾਰੋਹ ਵਿਚ ਪ੍ਰੋ. ਬਲਵੀਰ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।

ਪ੍ਰੋਗਰਾਮ ਦੇ ਆਰੰਭ ਵਿਚ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਗੁਰਸੇਵਕ ਲੰਬੀ ਨੇ ਬੋਲਦਿਆਂ ਕਿਹਾ ਕਿ ਵਿਭਾਗ ਨੇ ਕੋਰੋਨਾ ਦੇ ਇਸ ਦੌਰ ਵਿਚ ਵਿਦਿਆਰਥੀਆਂ ਨੂੰ ਸਿਰਜਣਾਤਮਕ ਅਮਲ ਨਾਲ ਜੋੜਦਿਆਂ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਖੇਤਰੀ ਅਤੇ ਅੰਤਰ-ਖੇਤਰੀ ਪੱਧਰ ’ਤੇ ਲਘੂ ਫਿਲਮ ਮੁਕਾਬਲਾ, ਪੋਸਟਰ ਮੇਕਿੰਗ ਮੁਕਾਬਲਾ ਅਤੇ ਸਲੋਗਨ ਰਾਇਟਿੰਗ ਮੁਕਾਬਲਾ ਕਰਵਾਇਆ ਜਿਸ ਵਿਚ ਬਠਿੰਡਾ, ਮਾਨਸਾ, ਬਰਨਾਲਾ-ਫਰੀਦਕੋਟ, ਸੰਗਰੂਰ, ਪਟਿਆਲਾ, ਰੋਪੜ-ਫਤਿਹਗੜ੍ਹ ਸਾਹਿਬ ਜ਼ੋਨਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ’ਤੇ ਪ੍ਰੋ. ਬਲਵੀਰ ਸਿੰਘ ਸੰਧੂ, ਡੀਨ, ਅਕਾਦਮਿਕ ਮਾਮਲੇ ਨੇ ਬੋਲਦਿਆਂ ਕਿਹਾ ਕਿ ਯੁਵਕ ਭਲਾਈ ਵਿਭਾਗ ਦਾ ਇਹ ਕਦਮ ਕੋਵਿਡ ਦੀ ਸਥਿਤੀ ਵਿਚ ਸ਼ਲਾਘਾਯੋਗ ਹੈ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ

ਜਿਸ ਵਿਚ ਲਘੂ ਫਿਲਮ ਦੇ ਹੋਏ ਅੰਤਰ-ਖੇਤਰੀ ਮੁਕਾਬਲੇ ਵਿਚ ਜਸਪ੍ਰੀਤ ਸਿੰਘ, ਗੁਰੂ ਗੋਬਿੰਦ ਸਿੰਘ ਕਾਲਜ, ਸੰਘੇੜਾ (ਬਰਨਾਲਾ) ਨੇ ਪਹਿਲਾ ਸਥਾਨ, ਗੁਰਨੂਰ ਕੌਰ ਸੰਧੂ, ਸਟੇਟ ਕਾਲਜ ਆਫ ਐਜੂਕੇਸ਼ਨ, ਪਟਿਆਲਾ ਅਤੇ ਗੁਰਨੂਰ ਸਿੰਘ, ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਨੇ ਦੂਜਾ ਸਥਾਨ, ਮਨਪ੍ਰੀਤ ਸਿੰਘ, ਯੂਨੀਵਰਸਿਟੀ ਕਾਲਜ, ਬਹਾਦਰਪੁਰ (ਮਾਨਸਾ) ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਤੋਂ ਬਿਨਾ ਪੋਸਟਰ ਮੇਕਿੰਗ ਅਤੇ ਸਲੋਗਨ ਰਾਇਟਿੰਗ ਦੇ 6 ਜ਼ੋਨਾਂ ਬਠਿੰਡਾ, ਮਾਨਸਾ, ਬਰਨਾਲਾ-ਫਰੀਦਕੋਟ, ਸੰਗਰੂਰ, ਪਟਿਆਲਾ, ਰੋਪੜ-ਫਤਿਹਗੜ੍ਹ ਸਾਹਿਬ ਦੇ 40 ਵਿਦਿਆਰਥੀਆਂ ਨੂੰ ਵੀ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਵਿਭਾਗ ਦੇ ਕਰਮਚਾਰੀ ਡਾ. ਡੈਨੀ ਸ਼ਰਮਾ, ਡਾ. ਹਰਿੰਦਰ ਹੁੰਦਲ, ਸ਼੍ਰੀਮਤੀ ਸ਼ਮਸ਼ੇਰ ਕੌਰ, ਸ਼੍ਰੀ ਵਿਜੈ ਕੁਮਾਰ, ਪਰਦੀਪ ਸਿੰਘ ਮੌਜ਼ੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ