ਵਿਰੋਧ ਕਰਦੇ ਅਧਿਆਪਕ ਪੈਨਸ਼ਨ ਵੰਡ ਸਮਾਗਮ ’ਚ ਪੁੱਜੇ
ਪੁਲਿਸ ਨੇ ਲਏ ਹਿਰਾਸਤ ਵਿੱਚ
ਨਰੇਸ਼ ਕੁਮਾਰ, ਸੰਗਰੂਰ। ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਵੱਲੋਂ ਨੌਕਰੀ ਦੀ ਮੰਗ ਸਬੰਧੀ ਸਿੱਖਿਆ ਮੰਤਰੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਅੱਜ ਮੁੜ ਭਵਾਨੀਗੜ੍ਹ ਨੇੜਲੇ ਪਿੰਡ ਭੱਟੀਵਾਲ ਵਿਖੇ ਜਦੋਂ ਵਿਜੈਇੰਦਰ ਸਿੰਗਲਾ ਵੱਲੋਂ ਬੁਢਾਪਾ ਪੈਨਸ਼ਨਾਂ ਵੰਡਣ ਆਏ ਤਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਮਾਗਮ ਦੌਰਾਨ ਹੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਪੁਲਿਸ ਨੇ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹਾਸਲ ਜਾਣਕਾਰੀ ਮੁਤਾਬਕ ਮਿੱਥੇ ਪ੍ਰੋਗਰਾਮ ਮੁਤਾਬਿਕ ਭੱਟੀਵਾਲ ਵਿਖੇ ਪੈਨਸ਼ਨ ਵੰਡ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਾ ਸੀ ਸਿੱਖਿਆ ਮੰਤਰੀ ਦਾ ਦੌਰਾ ਬੇਹੱਦ ਗੁਪਤ ਰੱਖਿਆ ਗਿਆ ਸੀ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਪਰ ਅੱਜ ਸਿੱਖਿਆ ਮੰਤਰੀ ਨੇ ਜਿਉਂ ਹੀ ਭੱਟੀਵਾਲ ਪੈਨਸ਼ਨ ਵੰਡ ਸਮਾਗਮ ਕਰਨ ਪੁੱਜੇ ਤਾਂ ਪੋ੍ਰਗਰਾਮ ਦੇ ਚਲਦਿਆਂ ਹੀ ਅਚਾਨਕ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਜਿਸ ਕਾਰਨ ਮਾਹੌਲ ਵਿੱਚ ਕੁਝ ਸਮਾਂ ਖਲਲ ਪੈ ਗਿਆ ਅਧਿਆਪਕਾਂ ਦੇ ਵਿਰੋਧ ਬਾਰੇ ਪਤਾ ਲੱਗਦਿਆਂ ਹੀ ਪੁਲਿਸ ਬੇਰੁਜ਼ਗਾਰ ਅਧਿਆਪਕਾਂ ਨੂੰ ਕਾਬੂ ਕਰ ਲਿਆ ਹਾਸਲ ਜਾਣਕਾਰੀ ਮੁਤਾਬਕ ਪੁਲਿਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਰਾਜਕਿਰਨ ਕੌਰ, ਨਰਪਿੰਦਰ ਕੌਰ, ਗੁਰਦੀਪ ਕੌਰ ਬਠਿੰਡਾ, ਗੁਰਪ੍ਰੀਤ ਮਲੇਰਕੋਟਲਾ, ਲਖਵੀਰ ਕੌਰ, ਹਰਦੀਪ ਮਲੇਰਕੋਟਲਾ, ਪਲਵਿੰਦਰ ਸਿੰਘ, ਪ੍ਰਸੋਤਮ ਸਿੰਘ, ਗੁਰਦੀਪ ਸਿੰਘ, ਗੁਰਮੇਲ ਬਰਗਾੜੀ, ਸੁਰਿੰਦਰ ਸਿੰਘ, ਕਿ੍ਰਸ਼ਨ ਸਿੰਘ ਆਦਿ ਨੂੰ ਹਿਰਾਸਤ ਵਿੱਚ ਲੈ ਲਿਆ ਇਸ ਮੌਕੇ ਬੇਰੁਜਗਾਰ ਜਥੇਬੰਦੀ ਦੇ ਸੂਬਾਈ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਬੇਰੁਜ਼ਗਾਰ ਜਦੋਂ ਤੋਂ ਕਾਂਗਰਸ ਸਰਕਾਰ ਪੰਜਾਬ ਚ ਸੱਤਾ ’ਚ ਆਈ ਹੈ ਤਦ ਤੋਂ ਰੁਜ਼ਗਾਰ ਲਈ ਸੰਘਰਸ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਦੀ ਕੋਠੀ ਦੇ ਮੁੱਖ ਗੇਟ ਤੇ 31 ਦਸੰਬਰ ਤੋਂ ਸਾਂਝਾ ਮੋਰਚਾ ਦਾ ਪੱਕਾ ਧਰਨਾ ਚੱਲ ਰਿਹਾ ਹੈ।
ਸੈਂਕੜੇ ਮੀਟਿੰਗਾਂ ਮੰਗਾਂ ਸਬੰਧੀ ਸਿੱਖਿਆ ਮੰਤਰੀ ਪੰਜਾਬ ਨਾਲ ਹੋ ਚੁੱਕੀਆਂ ਹਨ। ਪਰ ਇਹ ਹੋਈਆਂ ਮੀਟਿੰਗ ’ਚ ਬੇਰੁਜ਼ਗਾਰਾਂ ਦੀਆਂ ਰੁਜਗਾਰ ਸੰਬੰਧੀ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਬਲਕਿ ਬੇਰੁਜਗਾਰਾਂ ਨੂੰ ਡਰਾ ਧਮਕਾ ਕੇ ਸੰਘਰਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਦੂਜੇ ਪਾਸੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਪੋਸਟਾਂ ਦੀ ਵੱਡੀ ਗਿਣਤੀ ਵਿੱਚ ਮੰਗ ਨੂੰ ਲੈਕੇ ਮੁਨੀਸ਼ ਫਾਜਲਿਕਾ 21 ਅਗਸਤ ਤੋ ਸਿਵਲ ਹਸਪਤਾਲ ਸੰਗਰੂਰ ਦੀ ਪਾਣੀ ਵਾਲੀ ਟੈਂਕੀ ਉੱਤੇ ਚੜ੍ਹ ਕੇ ਬੈਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਕਤ ਵਿਸ਼ਿਆਂ ਦੀਆਂ ਪੋਸਟਾਂ ਵੱਡੀ ਗਿਣਤੀ ਵਿੱਚ ਨਹੀਂ ਆਉਂਦੀਆਂ ਤਦ ਤੱਕ ਮੈਂ ਟੈਂਕੀ ਤੇ ਹੀ ਰਹਾਂਗਾ। ਢਿੱਲਵਾਂ ਨੇ ਕਿਹਾ ਜਦੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ ਤਦ ਤਕ ਸੰਘਰਸ਼ ਜਾਰੀ ਰਹੇਗਾ ਤੇ ਜਿਥੇ ਕਿਤੇ ਵੀ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਆਉਂਦੇ ਹਨ ਤਾਂ ਉਨ੍ਹਾਂ ਦਾ ਘਿਰਾਓ ਕਰਕੇ ਵਿਰੋਧ ਕੀਤਾ ਜਾਵੇਗਾ। ਇਸ ਸਮੇਂ ਪੱਕੇ ਧਰਨੇ ਤੇ ਸੁਨੀਲ ਫਾਜਲਿਕਾ, ਕੁਲਵੰਤ ਸਿੰਘ, ਗਗਨਦੀਪ ਕੌਰ, ਗੁਰਪ੍ਰੀਤ ਗਾਜੀਪੁਰ, ਜਸਵਿੰਦਰ ਕੌਰ, ਸੰਦੀਪ ਕੌਰ, ਕਰਨੈਲ ਸਿੰਘ, ਬੂਟਾ ਸਿੰਘ, ਕਿ੍ਰਸ਼ਨ ਸਿੰਘ, ਗੁਰਜੰਟ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ