ਵਿਵਾਦ ਵਧਦਾ ਵੇਖ ਤੁਰੰਤ ਮੰਗੀ ਰਾਵਤ ਨੇ ਮਾਫ਼ੀ
ਨਵੀਂ ਦਿੱਲੀ। ਕਾਂਗਰਸ ਦੇ ਪੰਜਾਬ ਦੇ ਇੰਚਾਰਜ਼ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੇ ਝਗੜੇ ਨੂੰ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਖੁਦ ਹੀ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕਾਰਨ ਵਿਵਾਦ ’ਚ ਫਸ ਗਏ ਹਨ।
ਸ੍ਰੀ ਰਾਵਤ ਨੇ ਸਿੱਧੂ ਤੇ ਉਨ੍ਹਾਂ ਦੇ ਹਮਾਇਤੀ ਚਾਰ ਹੋਰ ਆਗੂਆਂ ਲਈ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕੀਤੀ, ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘੀ ਨਾਰਾਜ਼ਗੀ ਪ੍ਰਗਟਾਈ ਵਿਵਾਦ ਵਧਦਾ ਵੇਖ ਰਾਵਤ ਨੇ ਤੁਰੰਤ ਮਾਫ਼ੀ ਮੰਗ ਲਈ ਤੇ ਕਿਹਾ ਕਿ ਉਹ ਇਨ੍ਹਾਂ ਸ਼ਬਦਾਂ ਲਈ ਮਾਫ਼ੀ ਮੰਗਦੇ ਹਨ ਰਾਵਤ ਨੇ ਮੰਗਲਵਾਰ ਨੂੰ ਚੰਡੀਗੜ੍ਹ ’ਚ ਪੰਜਾਬ ਕਾਂਗਰਸ ਭਵਨ ’ਚ ਹੋਈ ਬੈਠਕ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਉਨ੍ਹਾਂ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਲਈ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ