ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹੋਵੇਗੀ ਗ੍ਰੇਡਿੰਗ
ਅਧਿਆਪਕਾਂ ਦੀਆਂ ਬਦਲੀਆਂ ਸਮੇਂ ਵੀ ਦੇਖੀ ਜਾਵੇਗੀ ਗ੍ਰੇਡਿੰਗ
ਕੁਲਵੰਤ ਕੋਟਲੀ, ਮੋਹਾਲੀ। ਸਿੱਖਿਆ ਵਿਭਾਗ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਗ੍ਰੇਡਿੰਗ ਕਰਵਾਈ ਜਾਵੇਗੀ। ਇਸ ਸਬੰਧੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਸਕੂਲਾਂ ਵਿੱਚ ਪੜ੍ਹਾਈ ਤੋਂ ਇਲਾਵਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਆਪਣੇ ਪੱਧਰ ’ਤੇ ਉਪਰਾਲੇ ਕੀਤੇ ਜਾਂਦੇ ਹਨ। ਸਕੂਲਾਂ ਵਿੱਚ ਸਰਕਾਰ ਦੀ ਮਦਦ ਨਾਲ ਅਤੇ ਲੋਕ ਪੱਧਰ ’ਤੇ ਪੰਚਾਇਤ ਅਤੇ ਹੋਰ ਸੰਸਥਾਵਾਂ ਦੀ ਮਦਦ ਨਾਲ ਸਕੂਲ ਦਾ ਬੁਨਿਆਦੀ ਢਾਂਚਾ ਸਕੂਲ ਮੁਖੀਆਂ ਵੱਲੋਂ ਵਿਕਸਿਤ ਕੀਤਾ ਜਾਂਦਾ ਹੈ, ਇਸ ਨੂੰ ਦੇਖਦੇ ਹੋਏ ਹੁਣ ਸਕੂਲਾਂ ਦੀ ਦਰਜਾਬੰਦੀ ਕੀਤੀ ਜਾਵੇਗੀ।
ਦਰਜਾਬੰਦੀ ਦੇ ਆਧਾਰ ’ਤੇ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਕੀਤਾ ਜਾਵੇ ਅਤੇ ਅਧਿਆਪਕਾਂ, ਕਰਮਚਾਰੀਆਂ ਦੀਆਂ ਬਦਲੀਆਂ ਦੇ ਮੰਤਵ ਲਈ ਵਰਤਿਆ ਜਾਵੇਗਾ। ਇਸ ਲਈ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ, ਹਾਈ, ਮਿਡਲ ਅਤੇ ਪ੍ਰਾਇਮਰੀ ਸਕੂਲਾਂ ਦੀ ਗ੍ਰੇਡਿੰਗ ਕੀਤੀ ਜਾਣੀ ਹੈ। ਗ੍ਰੇਡਿੰਗ ਲਈ ਸਕੂਲ ਦਾ ਵਿਦਿਆਰਥੀਆਂ ਦਾ ਸਲਾਨਾ ਨਤੀਜਾ ਅਤੇ ਅਧਿਆਪਕਾਂ ਦੀ ਉਪਲਬੱਧਤਾ, ਸਕੂਲ ਵਿੱਚ ਉਪਲਬਧ ਬੁਨਿਆਦੀ ਢਾਂਚਾ, ਸਹਿਵਿੱਦਿਅਕ ਕਿਰਿਆਵਾਂ, ਵਿਦਿਆਰਥੀਆਂ ਦੀ ਹਾਜ਼ਰੀ, ਐਸ ਐਮ ਸੀ ਅਤੇ ਆਮ ਲੋਕਾਂ ਦਾ ਸਕੂਲ ਵਿੱਚ ਯੋਗਦਾਨ ਦੇ ਆਧਾਰ ਉਤੇ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ